ਕਾਂਗਰਸ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿਮਾਚਲ ਪ੍ਰਦੇਸ਼ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਦਾ ਚੁੱਕੇਗੀ ਮੁੱਦਾ :ਪ੍ਰਿਅੰਕਾ ਗਾਂਧੀ

Rajneet Kaur
2 Min Read

ਸ਼ਿਮਲਾ: ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ  ਨੁਕਸਾਨ ਦੇ ਮੱਦੇਨਜ਼ਰ ਕਾਂਗਰਸ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿਮਾਚਲ ਪ੍ਰਦੇਸ਼ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਦਾ ਮੁੱਦਾ ਚੁੱਕੇਗੀ। ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ  ਰਾਜਧਾਨੀ ਸ਼ਿਮਲਾ ਦੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ। ਪ੍ਰਿਅੰਕਾ ਨੇ ਕਿਹਾ ਕਿ ਨਾ ਸਿਰਫ ਪਾਰਟੀ ਦੇ ਸੰਸਦ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਸੂਬੇ ਦੀ ਤਰਫੋਂ ਇਸ ਮੁੱਦੇ ਨੂੰ ਉਠਾਉਣਗੇ, ਸਗੋਂ ਕਾਂਗਰਸ ਦੇ ਹੋਰ ਸੰਸਦ ਮੈਂਬਰ ਵੀ ਹਿਮਾਚਲ ਪ੍ਰਦੇਸ਼ ਦੇ ਹਿੱਤ ‘ਚ ਆਵਾਜ਼ ਉਠਾਉਣਗੇ। ਪ੍ਰਿਅੰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਸੂਬੇ ਦੀ ਮਦਦ ਕਰਨੀ ਚਾਹੀਦੀ ਹੈ।

ਇਹ ਆਫ਼ਤ ਦਾ ਸਮਾਂ ਹੈ, ਇਸ ਸਮੇਂ ਸਿਆਸਤ ਨਹੀਂ ਹੋਣੀ ਚਾਹੀਦੀ। ਕੇਂਦਰ ਸਰਕਾਰ ਨੂੰ ਇਹ ਨਹੀਂ ਦੇਖਣਾ ਚਾਹੀਦਾ ਕਿ ਹਿਮਾਚਲ ਵਿੱਚ ਕਿਸ ਦੀ ਸਰਕਾਰ ਹੈ। ਜੇਕਰ ਇਸ ਨੂੰ ਕੌਮੀ ਆਫ਼ਤ ਐਲਾਨ ਦਿੱਤਾ ਜਾਵੇ ਤਾਂ ਸੂਬੇ ਦੀ ਮਦਦ ਕੀਤੀ ਜਾ ਸਕਦੀ ਹੈ। ਸੂਬਾ ਸਰਕਾਰ ਦੀਆਂ ਭਾਵਨਾਵਾਂ ਚੰਗੀਆਂ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ  ਰਾਜ ਵਿੱਚ ਨੈਸ਼ਨਲ ਹਾਈਵੇ ਦੀ ਬਹਾਲੀ ਸਮੇਤ ਕਈ ਕੰਮ ਹਨ ਜੋ ਕੇਂਦਰ ਸਰਕਾਰ ਦੇ ਅਧੀਨ ਹਨ। ਅਜਿਹੇ ‘ਚ ਕੇਂਦਰ ਨੂੰ ਸੂਬੇ ਦੀ ਮਦਦ ਕਰਨੀ ਚਾਹੀਦੀ ਹੈ। ਪ੍ਰਿਅੰਕਾ ਨੇ ਕਿਹਾ ਕਿ ਸੂਬੇ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਘਰ ਢਹਿ ਗਏ ਹਨ।ਉਨ੍ਹਾਂ ਨੇ ਮਨਾਲੀ ਵਿੱਚ ਵੀ ਨੁਕਸਾਨ ਦੇਖਿਆ ਹੈ। ਇਹ ਇੱਕ ਮੌਕਾ ਹੈ ਜਦੋਂ ਸਾਰਿਆਂ ਨੂੰ ਮਿਲ ਕੇ ਇਸ ਤਬਾਹੀ ਦਾ ਸਾਹਮਣਾ ਕਰਨਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment