ਅਬੋਹਰ : ਜ਼ਿਲ੍ਹਾ ਫਾਜ਼ਿਲਕਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ’ਤੇ ਆਪਣੇ ਪਤੀ ਨੂੰ ਬੰਦੀ ਬਣਾ ਕੇ ਰੱਖਣ ਦੇ ਇਲਜ਼ਾਮ ਲੱਗੇ ਹਨ। ਸੂਚਨਾ ਮਿਲਣ ‘ਤੇ ਪੁਲਿਸ ਨੇ 25 ਘੰਟੇ ਬਾਅਦ ਪੀੜਤ ਪਤੀ ਨੂੰ ਛੁਡਵਾਇਆ। ਔਰਤ ਨੇ ਆਪਣੇ ਪਤੀ ਨੂੰ ਕਮਰੇ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ। ਉਸ ਨੂੰ ਖਾਣਾ ਜਾਂ ਪਾਣੀ ਵੀ ਨਹੀਂ ਦਿੱਤਾ ਗਿਆ। ਬੇਹੋਸ਼ੀ ਦੀ ਹਾਲਤ ‘ਚ ਮਿਲੇ ਪੀੜਤ ਪਤੀ ਨੂੰ ਪੁਲਿਸ ਨੇ ਹਸਪਤਾਲ ‘ਚ ਭਰਤੀ ਕਰਵਾਇਆ।
ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ਕਵਿਤਾ ਸੋਲੰਕੀ ’ਤੇ ਆਪਣੇ ਪਤੀ ਸ਼ਿਆਮ ਲਾਲ ਨੂੰ ਬੰਦੀ ਬਣਾ ਕੇ ਰੱਖਣ ਦੇ ਇਲਜ਼ਾਮ ਲਗਾਏ ਹਨ। ਜਿਸ ਨੂੰ ਪੁਲਿਸ ਨੇ ਘਰੇ ਪਹੁੰਚ ਕੇ ਉਸ ਦੇ ਕਬਜ਼ੇ ਤੋਂ ਛੁਡਾ ਕੇ ਹਸਪਤਾਲ ਭਰਤੀ ਕਰਵਾਇਆ ਹੈ। ਪੁਲਿਸ ਟੀਮ ਨੇ ਦੇਖਿਆ ਕਿ ਮਹਿਲਾ ਦਾ ਪਤੀ ਕਮਰੇ ‘ਚ ਬੇਹੋਸ਼ੀ ਦੀ ਹਾਲਤ ‘ਚ ਸੀ। ਜਿਸ ਨੂੰ ਪੁਲਿਸ ਨੇ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਸ਼ਿਆਮ ਲਾਲ ਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਸ਼ਿਆਮ ਲਾਲ ਦਾ ਕਹਿਣਾ ਏ ਕਿ ਉਸ ਦੀ ਪਤਨੀ ਵੱਲੋਂ ਕਈ ਸਾਲਾਂ ਤੋਂ ਉਸ ਦੇ ਨਾਲ ਮਾਰਕੁੱਟ ਕੀਤੀ ਜਾ ਰਹੀ ਹੈ ਅਤੇ ਉਸ ਦੀ ਸੱਤ ਕਰੋੜ ਰੁਪਏ ਦੀ ਸੰਪਤੀ ’ਤੇ ਵੀ ਕਬਜ਼ਾ ਕਰ ਲਿਆ।
ਇਹ ਵੀ ਪੜ੍ਹੋ: ਫਿਰੋਜ਼ਪੁਰ: ਲੰਗਰ ਛੱਕਦੇ ਨੌਜਵਾਨਾਂ ‘ਤੇ ਪੁਲਿਸ ਨੇ ਚਲਾਈਆਂ ਗੋਲੀਆਂ, 5 ਜ਼ਖ਼ਮੀ, ਘਟਨਾਕ੍ਰਮ ‘ਚ ਦੋਵਾਂ ਧਿਰਾਂ ਦੇ ਵੱਖ-ਵੱਖ ਬਿਆਨ
ਸ਼ਿਆਮ ਲਾਲ ਨੇ ਅੱਗੇ ਦੱਸਿਆ ਕਿ ਉਸ ਦੀ ਪਤਨੀ ਕਵਿਤਾ ਵੱਲੋਂ ਉਸ ਨੂੰ 24 ਘੰਟੇ ਕਮਰੇ ਵਿਚ ਬੰਦ ਭੁੱਖਾ ਪਿਆਸਾ ਰੱਖਿਆ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੇ ਦੱਸਿਆ ਕਿ ਉਸ ਵੱਲੋਂ ਪੁਲਿਸ ਹੈਲਪਲਾਈਨ 112 ’ਤੇ ਵੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਰਾਤੀਂ ਕਰੀਬ 10 ਵਜੇ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਘਰ ਪੁੱਜੇ ਅਤੇ ਬੜੀ ਮੁਸ਼ਕਲ ਨਾਲ ਉਸ ਨੂੰ ਕਮਰੇ ਤੋਂ ਬਾਹਰ ਕਢਵਾਇਆ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।