ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖਤਮ, ਪਾਰਟੀ ਪ੍ਰਧਾਨ ਦੀ ਚੋਣ ਦੀ ਤਰੀਕ ਦਾ ਹੋ ਸਕਦਾ ਹੈ ਐਲਾਨ

TeamGlobalPunjab
3 Min Read

ਨਵੀਂ ਦਿੱਲੀ- ਪੰਜ ਸੂਬਿਆਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਬੈਠਕ ‘ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨੇ ਹਿੱਸਾ ਲਿਆ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਤੋਂ ਬਾਅਦ ਹੁਣ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦਾ ਐਲਾਨ ਕਰ ਸਕਦੀ ਹੈ। ਹਾਲਾਂਕਿ ਇਸ ਸਬੰਧ ‘ਚ ਅਜੇ ਕਿਸੇ ਤਰੀਕ ਬਾਰੇ ਕੁਝ ਨਹੀਂ ਕਿਹਾ ਗਿਆ ਹੈ।

ਸੂਤਰਾਂ ਦੀ ਮੰਨੀਏ ਤਾਂ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ। ਹਾਲਾਂਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਦੀ ਗੱਲ ਕਹੀ ਸੀ। ਗਹਿਲੋਤ ਤੋਂ ਇਲਾਵਾ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਵਰਗੇ ਸੀਨੀਅਰ ਨੇਤਾਵਾਂ ਨੇ ਵੀ ਪ੍ਰਧਾਨ ਦੇ ਅਹੁਦੇ ਲਈ ਗਾਂਧੀ ਪਰਿਵਾਰ ਨੂੰ ਸਮਰਥਨ ਦਿੱਤਾ।

ਸੀਡਬਲਯੂਸੀ ਦੀ ਮੀਟਿੰਗ ਤੋਂ ਪਹਿਲਾਂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਕਿਹਾ ਕਿ ਰਾਹੁਲ ਨੂੰ ਵਾਗਡੋਰ ਸੰਭਾਲਣੀ ਚਾਹੀਦੀ ਹੈ, ਅਤੇ ਪੰਜਾਬ ਵਿੱਚ ਨੁਕਸਾਨ “ਅੰਦਰੂਨੀ ਲੋਕਾਂ” ਦੁਆਰਾ ਹੋਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਦੀ ਅਗਵਾਈ ‘ਤੇ ਸਵਾਲ ਨਹੀਂ ਉਠਾਏ ਜਾ ਸਕਦੇ। ਗਹਿਲੋਤ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਗਾਂਧੀ ਪਰਿਵਾਰ ਦਾ ਕੋਈ ਵੀ ਪ੍ਰਧਾਨ ਮੰਤਰੀ ਜਾਂ ਮੰਤਰੀ ਨਹੀਂ ਬਣਿਆ, ਕਾਂਗਰਸ ਦੀ ਏਕਤਾ ਲਈ ਗਾਂਧੀ ਪਰਿਵਾਰ ਬਹੁਤ ਜ਼ਰੂਰੀ ਹੈ।

ਗਹਿਲੋਤ ਨੇ ਕਿਹਾ, ‘ਚੋਣਾਂ ‘ਚ ਉਤਰਾਅ-ਚੜ੍ਹਾਅ ਹੁੰਦੇ ਹਨ, ਕਦੇ ਜਿੱਤ ਹੁੰਦੀ ਹੈ ਅਤੇ ਕਦੇ ਹਾਰ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਰਤੀ ਜਨਤਾ ਪਾਰਟੀ ਕੋਲ 542 ਸੀਟਾਂ ਵਿੱਚੋਂ ਸਿਰਫ਼ 2 ਸੀਟਾਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਸਿਰਫ਼ ਧਰਮ ਦੀ ਰਾਜਨੀਤੀ ਕਰਦੀ ਹੈ, ਅੱਜ ਨਹੀਂ ਤਾਂ ਕੱਲ੍ਹ ਦੇਸ਼ ਵਾਸੀ ਇਨ੍ਹਾਂ ਗੱਲਾਂ ਨੂੰ ਸਮਝ ਜਾਣਗੇ। ਇੰਦਰਾ ਜੀ ਨੇ ਆਪਣੀ ਜਾਨ ਦੇ ਦਿੱਤੀ ਪਰ ਖਾਲਿਸਤਾਨ ਨਹੀਂ ਬਣਨ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment