ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਨੂੰ ਬੰਪਰ ਬਹੁਮਤ ਮਿਲਿਆ ਹੈ। ਗਠਜੋੜ ਨੇ 200 ਸੀਟਾਂ ਦਾ ਅੰਕੜਾ ਪਾਰ ਕਰ ਲਿਆ ਹੈ। ਜਦੋਂਕਿ ਮਹਾਂ ਵਿਕਾਸ ਅਗਾੜੀ ਸਿਰਫ਼ 68 ਸੀਟਾਂ ਤੱਕ ਹੀ ਸਿਮਰਟ ਗਿਆ ਹੈ। ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਨੇ ਸ਼ੁਰੂਆਤੀ ਰੁਝਾਨਾਂ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਮਹਾਯੁਤੀ ਗਠਜੋੜ ‘ਤੇ ਨਿਸ਼ਾਨਾ ਸਾਧਿਆ।
ਸ਼ਿਵ ਸੈਨਾ (ਯੂਬੀਟੀ) ਨੇਤਾ ਨੇ ਸ਼ਿੰਦੇ ਧੜੇ ਦੀ ਜਿੱਤ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਵਾਲ ਚੁਕਿਆ ਕਿ ਏਕਨਾਥ ਸ਼ਿੰਦੇ ਦੇ ਸਾਰੇ ਵਿਧਾਇਕ ਕਿਵੇਂ ਜਿੱਤ ਸਕਦੇ ਹਨ? ਲੋਕ ਗੱਦਾਰਾਂ ਨੂੰ ਕਿਵੇਂ ਜਿਤਾ ਸਕਦੇ ਹਨ? ਉਹਨਾਂ ਨੇ ਹਾਲ ਹੀ ‘ਚ ਅਡਾਨੀ ਗਰੁੱਪ ‘ਤੇ ਲੱਗੇ ਦੋਸ਼ਾਂ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਮਹਾਯੁਤੀ ਦੀ ਜਿੱਤ ਲਈ ਅਡਾਨੀ ਵਿਵਾਦ ਨੂੰ ਜ਼ਿੰਮੇਵਾਰ ਦੱਸਿਆ। ਸੰਜੇ ਰਾਉਤ ਨੇ ਇਹਨਾਂ ਨਤੀਜਿਆ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਸ਼ੁਰੂਆਤੀ ਰੁਝਾਨਾਂ ਤੋਂ ਬਾਅਦ ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਸੰਜੇ ਰਾਉਤ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, “ਇਹ ਮਹਾਰਾਸ਼ਟਰ ਦੇ ਲੋਕਾਂ ਦਾ ਫੈਸਲਾ ਨਹੀਂ ਹੋ ਸਕਦਾ। ਅਸੀਂ ਜਾਣਦੇ ਹਾਂ ਕਿ ਮਹਾਰਾਸ਼ਟਰ ਦੇ ਲੋਕ ਕੀ ਚਾਹੁੰਦੇ ਹਨ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।