ਸੰਸਦ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ 15 ਜਨਵਰੀ ਤੋਂ ਸ਼ੁਰੂ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਅਭਿਲਾਸ਼ੀ ਕੇਂਦਰੀ ਵਿਸਟਾ ਪ੍ਰਾਜੈਕਟ ਅਨੁਸਾਰ ਸੰਸਦ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ 15 ਜਨਵਰੀ ਤੋਂ ਸ਼ੁਰੂ ਹੋਵੇਗਾ, ਕਿਉਂਕਿ ਮਕਰ ਸੰਕਰਾਂਤੀ ਤੋਂ ਬਾਅਦ ਪਹਿਲੀ ਸਵੇਰ ਉਸਾਰੀ ਦਾ ਕੰਮ ਸ਼ੁਰੂ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ।

ਦੱਸ ਦਈਏ ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਟਾਟਾ ਪ੍ਰੋਜੈਕਟ ਲਿਮਟਿਡ ਨੂੰ ਸ਼ੁੱਕਰਵਾਰ ਤੋਂ ਕੰਮ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ 14 ਮੈਂਬਰੀ ਵਿਰਾਸਤ ਕਮੇਟੀ ਨੇ ਸੋਮਵਾਰ ਨੂੰ ਸੰਸਦ ਭਵਨ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਸੀ।

ਟਾਟਾ ਪ੍ਰਾਜੈਕਟ ਨੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਲੋੜੀਂਦੀ ਮਸ਼ੀਨਰੀ ਤੇ ਹੋਰ ਉਪਕਰਣ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ ਹੈ। ਨਵਾਂ ਸੰਸਦ ਭਵਨ ਮੌਜੂਦਾ ਸੰਸਦ ਭਵਨ ਦੇ ਸਾਹਮਣੇ ਬਣਾਇਆ ਜਾਵੇਗਾ। ਇਹ ਕੰਮ ਦਸ ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ ਸੀ।

Share this Article
Leave a comment