ਹੀਟ ਸਟ੍ਰੋਕ ਤੋਂ ਬਚਣ ਲਈ ਕਰੋ ਇੰਨਾਂ ਚੀਜ਼ਾਂ ਦਾ ਸੇਵਨ

Rajneet Kaur
2 Min Read

ਨਿਊਜ਼ ਡੈਸਕ: ਗਰਮੀਆਂ ਦਾ ਮੌਸਮ ਆ ਗਿਆ ਹੈ। ਤੇਜ਼ ਧੁੱਪ ਅਤੇ ਗਰਮੀ ਕਾਰਨ ਲੋਕ ਅਕਸਰ ਸੁਸਤ ਮਹਿਸੂਸ ਕਰਨ ਦੇ ਨਾਲ-ਨਾਲ ਬੀਮਾਰ ਵੀ ਹੋ ਜਾਂਦੇ ਹਨ। ਦਰਅਸਲ, ਸਰੀਰ ਵਿੱਚ ਪਾਣੀ ਦੀ ਕਮੀ ਕਾਰਨ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਹਿੱਟ ਸਟ੍ਰੋਕ ਤੋਂ ਬਚਣ ਲਈ ਆਪਣੀ ਡਾਈਟ ‘ਚ ਅਜਿਹੇ ਫੂਡਸ ਨੂੰ ਸ਼ਾਮਲ ਕਰੋ, ਜੋ ਇਸ ਮੌਸਮ ‘ਚ ਪਾਚਨ ਕਿਰਿਆ ‘ਚ ਸੁਧਾਰ ਕਰਦੇ ਹਨ ਅਤੇ ਫਿੱਟ ਰਹਿਣ ‘ਚ ਮਦਦ ਕਰਦੇ ਹਨ।

ਤੁਸੀਂ ਤਾਜ਼ੇ ਪੁਦੀਨੇ ਦੀਆਂ ਪੱਤੀਆਂ ਦਾ ਸੇਵਨ ਕਰਕੇ ਹੀਟ ਸਟ੍ਰੋਕ ਤੋਂ ਰਾਹਤ ਪਾ ਸਕਦੇ ਹੋ। ਇਸ ‘ਚ ਮੌਜੂਦ ਮੇਨਥੋਲ ਸਰੀਰ ਨੂੰ ਠੰਡਾ ਰੱਖਣ ‘ਚ ਮਦਦ ਕਰਦਾ ਹੈ। ਇਸ ਦੇ ਨਾਲ ਹੀਟ ਸਟ੍ਰੋਕ ਤੋਂ ਵੀ ਬਚਾਅ ਹੁੰਦਾ ਹੈ।

 ਕੀਵੀ ਦਾ ਨਿਯਮਤ ਸੇਵਨ ਸਰੀਰ ਵਿਚ ਪਾਣੀ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਇਸ ‘ਚ ਮੌਜੂਦ ਪੋਟਾਸ਼ੀਅਮ ਹੀਟ ਸਟ੍ਰੋਕ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੁੰਦਾ ਹੈ।

ਅੰਬ  ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹਨ। ਇਹ ਪ੍ਰੋਟੀਨ, ਵਿਟਾਮਿਨ ਏ, ਬੀ6, ਸੀ, ਆਇਰਨ, ਫੋਲੇਟ, ਮੈਗਨੀਸ਼ੀਅਮ, ਰਿਬੋਫਲੇਵਿਨ ਅਤੇ ਡਾਇਟਰੀ ਫਾਈਬਰ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਗਰਮੀਆਂ ਲਈ ਸੁਪਰਫੂਡ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਹੀਟ ਸਟ੍ਰੋਕ ਤੋਂ ਬਚਣਾ ਚਾਹੁੰਦੇ ਹੋ ਤਾਂ ਅੰਬ ਖਾਓ।

- Advertisement -

ਤੇਜ਼ ਗਰਮੀ ‘ਚ ਆਪਣੇ ਆਪ ਨੂੰ ਹਾਈਡ੍ਰੇਟ ਰੱਖਣ ਲਈ ਖੀਰੇ ਦਾ ਸੇਵਨ ਜ਼ਰੂਰ ਕਰੋ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਇਸ ਵਿੱਚ ਵਿਟਾਮਿਨ-ਸੀ, ਵਿਟਾਮਿਨ-ਕੇ, ਪੋਟਾਸ਼ੀਅਮ ਅਤੇ ਮੈਂਗਨੀਜ਼ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

ਬੇਲ ਸ਼ਰਬਤ ਫਾਈਬਰ ਨਾਲ ਭਰਪੂਰ ਹੁੰਦਾ ਹੈ, ਇਹ ਪਾਚਨ ਨੂੰ ਸੁਧਾਰਨ ਅਤੇ ਕਬਜ਼ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਅਤੇ ਵਿਟਾਮਿਨ-ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ‘ਚ ਮਦਦਗਾਰ ਹੁੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment