.ਫਰੀਦਕੋਟ :- ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉਪਲ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਲਗਾਈਆਂ ਗਈਆਂ ਅਰਜ਼ੀਆਂ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ ਤੇ ਸੈਣੀ ਨੂੰ 26 ਮਾਰਚ ਲਈ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ’ਚ ਅਧੀਨ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੰਘ ਸਿੱਧੂ, ਡੀਐੇੱਸਪੀ ਪਰਮਜੀਤ ਸਿੰਘ ਪੱਨੂ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਖਿਲਾਫ ਅਦਾਲਤ ’ਚ ਚਾਲਾਨ ਪੇਸ਼ ਕਰਨ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸੈਣੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਸਪਲੀਮੈਂਟਰੀ ਚਾਲਾਨ ਅਦਾਲਤ ’ਚ ਪੇਸ਼ ਕਰ ਦਿੱਤਾ ਸੀ।
ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਉਹ ਅਦਾਲਤ ਦੇ ਸਾਹਮਣੇ ਪੇਸ਼ ਨਹੀ ਹੋਏ ਸਨ ਤੇ ਹੁਣ ਸਾਬਕਾ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਅਦਾਲਤ ਸਾਹਮਣੇ 26 ਮਾਰਚ ਨੂੰ ਪੇਸ਼ ਹੋਣ।