ਪਾਕਿਸਤਾਨ ਨੂੰ ਖੁਸ਼ੀ ਨਹੀਂ ਦੇਣੀ ਤਾਂ ਬੀਜੇਪੀ ਨੂੰ ਪਾਓ ਵੋਟਾਂ, ਖੇਤੀਬਾੜੀ ਰਾਜ ਮੰਤਰੀ ਦਾ ਵਿਵਾਦਿਤ ਬਿਆਨ

TeamGlobalPunjab
2 Min Read

ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਸਾਹਿਬ ਹਲਕੇ ਤੋਂ ਉਮੀਦਵਾਰ ਰਾਜੇਸ਼ ਪਠੇਲਾ ਗੋਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ ਮੰਤਰੀ ਕੈਲਾਸ਼ ਚੌਧਰੀ ਨੇ ਵਿਵਾਦਤ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਸਿਆਸਤ ਕਾਫੀ ਗਰਮਾਈ ਹੋਈ ਨਜ਼ਰ ਆ ਰਹੀ ਹੈ।

ਬੀਜੇਪੀ ਦੇ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਜੇਕਰ ਪਕਿਸਤਾਨ ਨੂੰ ਖੁਸ਼ੀ ਨਹੀਂ ਦੇਣੀ ਤਾਂ ਭਾਜਪਾ ਨੂੰ ਵੋਟਾਂ ਪਾਓ ਭਾਜਪਾ ਨੂੰ ਜਿਤਾਓ। ਕੀ ਤੁਸੀ ਇਹ ਨਹੀਂ ਚਾਹੁੰਦੇ ਕਿ ਭਾਰਤ ’ਚ ਪਟਾਖੇ ਚੱਲਣ ?

ਉਨ੍ਹਾਂ ਕਾਂਗਰਸ ਪਾਰਟੀ ਤੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਭ ਜਾਣਦੇ ਨੇ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਨਾਲ ਕਿਸ ਤਰ੍ਹਾਂ ਦੇ ਸਬੰਧ ਹਨ। ਜੇਕਰ ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਨਾਲ-ਨਾਲ ਪਾਕਿਸਤਾਨ ਦੇ ਵਿੱਚ ਵੀ ਪਟਾਕੇ ਚਲਾਏ ਜਾਣਗੇ ਅਤੇ ਜਿੱਤ ਦੇ ਜਸ਼ਨ ਮਨਾਏ ਜਾਣਗੇ। ਤੇ ਇਸ ਤਰ੍ਹਾਂ ਅਸੀਂ ਹੋਣ ਨਹੀਂ ਦੇਵਾਂਗੇ ਤੇ ਭਾਰਤੀ ਜਨਤਾ ਪਾਰਟੀ ਨੂੰ ਪੂਰੇ ਬਹੁਮਤ ਨਾਲ ਪੰਜਾਬ ‘ਚ ਜਿਤਾਵਾਂਗੇ।

ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਪਹੁੰਚੇ ਹੋਏ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੂੰ ਵਰਕਰਾਂ ਵੱਲੋਂ ਲੱਡੂਆਂ ਨਾਲ ਤੋਲ ਕੇ ਸਨਮਾਨਤ ਕੀਤਾ ਗਿਆ। ਆਪਣੇ ਪ੍ਰੋਗਰਾਮਾਂ ਦੌਰਾਨ ਸੰਬੋਧਨ ਕਰਦਿਆਂ ਕੈਲਾਸ਼ ਚੌਧਰੀ ਨੇ ਭਾਜਪਾ ਦੇ ਹੱਕ ਦੇ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment