ਜਾਖੜ ਤੇ ਪੰਜਾਬ ਕਾਂਗਰਸ ਦੇ ਦੋ ਸਾਬਕਾ ਸੂਬਾ ਪ੍ਰਧਾਨਾਂ ‘ਚ ਵਾਰ ਪਲਟਵਾਰ ਦਾ ਸਿਲਸਿਲਾ ਜਾਰੀ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਵਾਰ ਪਲਟਵਾਰ ਦਾ ਸਿਲਸਿਲਾ ਵਧਦਾ ਹੀ ਜਾ ਰਿਹਾ ਹੈ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਰਾਜ ਸਭਾ ਮੈਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਿਚਾਲੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਜਾਖੜ ਨੇ ਬਾਜਵਾ ਤੇ ਦੂਲੋ ਵਲੋਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਰਾਜਪਾਲ ਪੰਜਾਬ ਨੂੰ ਮਿਲ ਕੇ ਸ਼ਰਾਬ ਮਾਫ਼ੀਆ ਦੇ ਮਾਮਲੇ ਦੀ ਜਾਂਚ ਸੀਬੀਆਈ ਅਤੇ ਈਡੀ ਤੋਂ ਕਰਵਾਉਣ ਦੀ ਮੰਗ ਨੂੰ ਅਨੁਸ਼ਾਸਨਹੀਣਤਾ ਕਰਾਰ ਦਿੱਤਾ ਹੈ।

ਜਾਖੜ ਨੇ ਦੋਵਾਂ ਨੂੰ ਪਾਰਟੀ ਤੋਂ ਬਾਹਰ ਕਰਨ ਲਈ ਸੋਨਿਆ ਗਾਂਧੀ ਨੂੰ ਸਿਫਾਰਿਸ਼ ਕੀਤੀ ਤਾਂ ਬਾਜਵਾ ਅਤੇ ਦੂਲੋ ਨੇ ਉਨ੍ਹਾਂ ‘ਤੇ ਹਮਲਾ ਬੋਲ ਦਿੱਤਾ ਹੈ। ਸੁਨੀਲ ਜਾਖੜ ਨੇ ਕਿਹਾ ਬਾਜਵਾ ਅਤੇ ਦੂਲੋ ਜਿਸ ਥਾਲੀ ਵਿੱਚ ਖਾਂਦੇ ਹਨ, ਉਸੀ ਵਿੱਚ ਛੇਦ ਕਰਦੇ ਹਨ। ਇਸ ਤੋਂ ਬਾਅਦ ਜਾਖੜ ‘ਤੇ ਪਲਟਵਾਰ ਕਰਦੇ ਹੋਏ ਦੂਲੋ ਨੇ ਕਿਹਾ ਕਿ ਉਹ ਕੈਦੀ ਮਜਦੂਰ ਨਹੀਂ ਹੈ, ਉੱਥੇ ਹੀ ਬਾਜਵਾ ਨੇ ਜਾਖੜ ਨੂੰ ਅਮਰਿੰਦਰ ਦਾ ਪਰਛਾਵਾਂ ਕਰਾਰ ਦਿੱਤਾ। ਦੂਲੋ ਨੇ ਕਿਹਾ ਜਾਖੜ ਦੋ ਸਾਲ ਤੋਂ ਕਿਉਂ ਨਹੀਂ ਬੋਲਿਆ?

ਇਸ ਤੋਂ ਇਲਾਵਾ ਦੂਲੋ ਨੇ ਕਿਹਾ ਪੰਜਾਬ ‘ਚ ਨਸ਼ਾ ਮਾਫੀਆ, ਲੈਂਡ ਮਾਫੀਆ, ਕੇਬਲ ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ। ਸ਼ਰਾਬ ਦੀਆਂ 6 ਨਕਲੀ ਫੈਕਟਰੀਆਂ ਚੱਲ ਰਹੀਆਂ ਹਨ ਜਿਸ ‘ਚ ਇਨ੍ਹਾਂ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਸਿੱਧੇ ਤੇ ਅਸਿੱਧੇ ਤੌਰ ‘ਤੇ ਮਿਲੀਭੁਗਤ ਹੈ।

ਉਧਰ ਜਾਖੜ ਨੇ ਕਿਹਾ ਕਿ ਬਾਜਵਾ ਅਤੇ ਦੂਲੋ ਦੀ ਜਨਤਕ ਬੋਲਬਾਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਮੈਬਰਾਂ ਨੂੰ ਕੋਈ ਹੋਰ ਗੰਭੀਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ। ।

- Advertisement -

Share this Article
Leave a comment