‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਵਿਵਾਦ: ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਪਾਬੰਦੀ ਦੀ ਕੀਤੀ ਮੰਗ

Global Team
2 Min Read

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਉਣ ਵਾਲੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਸਖ਼ਤ ਸਟੈਂਡ ਲਿਆ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਲੜੀਵਾਰ ਦੀ ਸਕ੍ਰੀਨਿੰਗ ਅਤੇ ਰਿਲੀਜ਼ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਚਿੰਤਾ ਜ਼ਾਹਿਰ ਕੀਤੀ ਹੈ ਕਿ ਇਹ ਵੈੱਬ ਸੀਰੀਜ਼ ਸਮਾਜ ਵਿੱਚ ਅਪਰਾਧ ਦੀ ਵਡਿਆਈ ਕਰਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ ‘ਤੇ ਆਧਾਰਿਤ ਅਜਿਹੀ ਸਮੱਗਰੀ ਨਾ ਸਿਰਫ਼ ਨੌਜਵਾਨਾਂ ਨੂੰ ਗਲਤ ਸੰਦੇਸ਼ ਦਿੰਦੀ ਹੈ ਸਗੋਂ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਵੀ ਖਤਰਾ ਪੈਦਾ ਕਰ ਸਕਦੀ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਵੜਿੰਗ ਨੇ ਲਿਖਿਆ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਵੈੱਬ ਸੀਰੀਜ਼ ਦੀ ਰਿਲੀਜ਼ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕਰੋ। ਅਜਿਹੀ ਸਮੱਗਰੀ ਸਮਾਜ ਵਿੱਚ ਹਿੰਸਾ ਅਤੇ ਅਪਰਾਧੀਕਰਨ ਨੂੰ ਉਤਸ਼ਾਹਿਤ ਕਰਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment