ਨਿਊਜ਼ ਡੈਸਕ: ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ।
ਹਰਿਆਣਾ ਪੁਲਿਸ ਡਰੋਨ ਰਾਹੀਂ ਕਿਸਾਨਾਂ ‘ਤੇ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਦੀ ਗਿਣਤੀ ਦਾ ਅੰਦਾਜ਼ਾ ਲਗਾ ਰਹੀ ਹੈ। ਵਿਚ-ਵਿਚ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਜਾ ਰਹੇ ਹਨ। ਚਾਰੇ ਪਾਸੇ ਧੂੰਆਂ ਹੀ ਧੂੰਆਂ ਹੈ। ਉਥੇ ਹੀ ਕੁਝ ਨੌਜਵਾਨਾਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ
Farmers vs Haryana police: Chaos at Shambhu border, farmers break barricades, several detained
Read @ANI Story | https://t.co/4JR3R4E3Hh#FarmersProtest #HaryanaPolice #Shambuborder #DelhiChalo pic.twitter.com/Es2zlpeOtR
— ANI Digital (@ani_digital) February 13, 2024
ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਦੱਸਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
#WATCH | Protesting farmers throw police barricade down from the flyover at Shambhu on the Punjab-Haryana border as they march towards Delhi to press for their demands. pic.twitter.com/oI0ouWwlCj
— ANI (@ANI) February 13, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।