ਅੰਬਾਲਾ: ਅੱਜ ਇੱਕ ਵਾਰ ਫਿਰ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕੀਤਾ ਗਿਆ। ਦੁਪਹਿਰ 12 ਵਜੇ 101 ਕਿਸਾਨਾਂ ਦਾ ਸਮੂਹ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਪੈਦਲ ਮਾਰਚ ਸ਼ੁਰੂ ਕੀਤਾ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸੜਕਾਂ ‘ਤੇ ਕਿੱਲਾਂ ਅਤੇ ਕੰਕਰੀਟ ਦੀਆਂ ਕੰਧਾਂ ਬਣਾ ਕੇ ਮਲਟੀ-ਲੇਅਰ ਬੈਰੀਕੇਡ ਲਗਾਈ ਹੋਈ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਇਆ ਅਤੇ ਕਿਸਾਨਾਂ ਨੂੰ ਅੱਗੇ ਨਹੀ ਵੱਧਣ ਦਿੱਤਾ ਗਿਆ। ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਤੋਂ ਕਿਸਾਨ ਆਪਣਾ ‘ਦਿੱਲੀ ਚਲੋ’ ਮਾਰਚ। ਫਿਲਹਾਲ ਅੱਗੇ ਵਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ ਹੈ। ਕਿਸਾਨਾਂ ਦਾ ਕਹਿਣਾ ਹੈ, “ਸਾਨੂੰ ਜਾਣ ਦਿੱਤਾ ਜਾਣਾ ਚਾਹੀਦਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਜਾ ਕੇ ਵਿਰੋਧ ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ, ਸਾਡੀ ਆਵਾਜ਼ ਨੂੰ ਦਬਾਇਆ ਨਹੀਂ ਜਾਣਾ ਚਾਹੀਦਾ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।