ਕੋਰੋਨਾ : ਜਲੰਧਰ ਵਿਚ 80 ਅਤੇ ਰੂਪਨਗਰ ‘ਚ 27 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦੇ ਇਕੱਠੇ 80 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 4 ਮਰੀਜ਼ਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3136 ਹੋ ਗਈ ਹੈ।

ਸਿਹਤ ਮਹਿਕਮੇ ਅਨੁਸਾਰ ਸ਼ਹਿਰ ‘ਚ ਹੁਣ ਤੱਕ 50,858 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ‘ਚੋਂ 3136 ਦੀ ਰਿਪੋਰਟ ਪਾਜ਼ੀਟਿਵ ਆਈ ੲ ਅਤੇ 46,521 ਦੀ ਰਿਪੋਰਟ ਨੈਗੇਟਿਵ ਆਈ ਹੈ। 2141 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਸ਼ਹਿਰ ‘ਚ ਅਜੇ ਵੀ ਕੋਰੋਨਾ ਦੇ 837 ਮਾਮਲੇ ਸਰਗਰਮ ਹਨ। ਜਦ ਕਿ 82 ਲੋਕਾਂ ਦੀ ਹੁਣ ਤੱਕ ਕੋਰੋਨਾ ਨਾਲ ਮੌਤ਼ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਰੂਪਨਗਰ ‘ਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸ਼ਹਿਰ ‘ਚ 27 ਹੋਰ ਪਾਜ਼ੀਟਿਵ ਮਾਮਲੇ ਮਿਲੇ ਹਨ। ਜਿਸ ਨਾਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 410 ਤੱਕ ਪਹੁੰਚ ਗਿਆ ਹੈ ਅਤੇ 7 ਲੋਕਾਂ ਦੀ ਵਾਇਰਸ ਨਾਲ ਮੋਤ ਹੋ ਚੁੱਕੀ ਹੈ। ਜ਼ਿਲੇ ‘ਚ ਹੁਣ ਤੱਕ 24447 ਕੋਰੋਨਾ ਦੇ ਨਮੂਨੇ ਲਏ ਗਏ ਹਨ ਜਿਨ੍ਹਾਂ ‘ਚੋਂ 23,351 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 210 ਦੀ ਰਿਪੋਰਟ ਪਾਜ਼ੀਟਿਵ।

ਸੂਬੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 23 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਅਤੇ 587 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।

- Advertisement -

Share this Article
Leave a comment