ਕੋਰੋਨਾ ਅਟੈਕ : ਜਲੰਧਰ ‘ਚ ਕੋਰੋਨਾ ਦੇ 103 ਅਤੇ ਫਿਰੋਜ਼ਪੁਰ ‘ਚ 21 ਨਵੇਂ ਪਾਜ਼ੀਟਿਵ ਮਾਮਲੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ‘ਚ ਹੀ ਅੱਜ ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦੇ 103 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਦਿਨ ਬਾ ਦਿਨ ਕੋਰੋਨਾ ਪੀੜਤਾਂ ਦੀ ਵੱਧ ਰਹੀ ਗਿਣਤੀ ਨਾਲ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਮਿਲੇ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 3730 ਤੱਕ ਪਹੁੰਚ ਗਿਆ ਹੈ। ਸ਼ਹਿਰ ‘ਚ ਹੁਣ ਤੱਕ ਕੋਰੋਨਾ ਨਾਲ 96 ਮੌਤਾਂ ਹੋ ਚੁੱਕੀਆਂ ਹਨ।

ਸਿਹਤ ਵਿਭਾਗ ਵੱਲੋ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 53,132 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ‘ਚੋਂ 3730 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦ ਕਿ 49,634 ਦੀ ਰਿਪੋਰਟ ਨੈਗੇਟਿਵ ਆਈ ਹੈ। 2407 ਲੋਕ ਕੋਰੋਨਾ ‘ਤੇ ਮਾਤ ਪਾ ਚੁੱਕੇ ਹਨ ਅਤੇ 1126 ਮਾਮਲੇ ਅਜੇ ਵੀ ਐਕਟਿਵ ਹਨ ਜਿਨ੍ਹਾਂ ਦਾ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਫਿਰੋਜ਼ਪੁਰ ‘ਚ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਅੱਜ 27 ਸਾਲਾ ਕੋਰੋਨਾ ਪੀੜਤ ਮਹਿਲਾ ਨੇ ਵੀ ਦਮ ਤੋੜ ਦਿੱਤਾ ਹੈ। ਇਸ ਮਹਿਲਾ ਦਾ ਨਾਂਅ ਕਰਮਜੀਤ ਕੌਰ ਪਤਨੀ ਜਗਸੀਰ ਸਿੰਘ ਵਾਸੀ ਵਾੜਾ ਭਾਈ ਕਾ ਦੱਸਿਆ ਗਿਆ ਹੈ। ਇਸ ਦੀ ਪੁਸ਼ਟੀ ਫ਼ਿਰੋਜ਼ਪੁਰ ਦੇ ਸਿਹਤ ਵਿਭਾਗ ਨੇ ਕੀਤੀ ਹੈ। ਸ਼ਹਿਰ ‘ਚ ਕੋਰੋਨਾ ਪੀੜਤ ਮਰੀਜ਼ਾ ਦਾ ਅੰਕੜਾ 798 ਤੱਕ ਪਹੁੰਚ ਗਿਆ ਹੈ ਅਤੇ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ 400 ਤੋਂ ਵੱਧ ਲੋਕਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

Share this Article
Leave a comment