ਚੰਡੀਗੜ੍ਹ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜੀ ਨਾਲ ਵੱਧ ਰਿਹਾ ਹੈ। ਆਏ ਦਿਨ ਸੂਬੇ ‘ਚ ਵੱਡੀ ਗਿਣਤੀ ‘ਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਜ਼ਿਲ੍ਹਾ ਜਲੰਧਰ ‘ਚ ਅੱਜ 54 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉੱਥੇ ਹੀ ਅੱਜ ਇੱਕ 70 ਸਾਲਾ ਬਜ਼ੁਰਗ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ।
ਸਿਹਤ ਵਿਭਾਗ ਅਨੁਸਾਰ ਸ਼ਹਿਰ ‘ਚ ਹੁਣ ਤੱਕ 55,888 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਜਿਸ ‘ਚੋਂ 51,130 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 4258 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸ਼ਹਿਰ ‘ਚ ਅਜੇ ਵੀ ਕੋਰੋਨਾ ਦੇ 1453 ਮਾਮਲੇ ਸਰਗਰਮ ਹਨ ਅਤੇ 111 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ‘ਚ ਵੀ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ 37 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਸੰਕਰਮਣ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 891 ਹੋ ਗਈ ਹੈ।
ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 33 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ ਅਤੇ 862 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। 20 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।