ਕੋਰੋਨਾ ਅਟੈਕ : ਪਠਾਨਕੋਟ ‘ਚ 54 ਅਤੇ ਫਿਰੋਜ਼ਪੁਰ ‘ਚ 14 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਤਾਂਡਵ ਜਾਰੀ ਹੈ। ਸੂਬੇ ‘ਚੋਂ ਰੋਜ਼ਾਨਾ ਕੋਰੋਨਾ ਦੇ ਇੱਕ ਹਜ਼ਾਰ ਤੋ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਅੱਜ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦਾ ਇੱਕ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ ਅੱਜ ਕੋਰੋਨਾ ਦੇ 54 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ 381 ਹੋ ਗਿਆ ਹੈ। ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਅੱਜ ਸ਼ਹਿਰ ‘ਚ 413 ਸੈਂਪਲਾਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ‘ਚੋਂ 54 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਅੱਜ ਇੱਥੇ ਕੁੱਲ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 4 ਚਾਰ ਛੋਟੇ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਬੱਚਿਆਂ ‘ਚ 3-3 ਸਾਲ ਦੇ ਦੋ ਲੜਕੇ, 6 ਸਾਲ ਦਾ ਇੱਕ ਲੜਕਾ ਅਤੇ 10 ਸਾਲ ਦੀ ਇੱਕ ਲੜਕੀ ਸ਼ਾਮਲ ਹੈ।

ਸੂਬੇ ‘ਚ ਹੁਣ ਤੱਕ ਕੋਰੋਨਾ ਦੇ 50 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 33 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਬੀਤੇ ਦਿਨ ਸੂਬੇ ‘ਚ ਕੋਰੋਨਾ ਦੇ 1500 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Share This Article
Leave a Comment