ਕੋਰੋਨਾ ਅਟੈਕ : ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75809 ਨਵੇਂ ਮਾਮਲੇ 1133 ਲੋਕਾਂ ਨੇ ਤੋੜਿਆ ਦਮ

TeamGlobalPunjab
2 Min Read

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75809 ਮਾਮਲੇ ਸਾਹਮਣੇ ਆਏ ਹਨ ਅਤੇ 1133 ਮੌਤਾਂ ਹੋਈਆਂ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 42,80,423 ਹੋ ਗਈ ਹੈ। ਜਿਨ੍ਹਾਂ ਵਿਚੋਂ 8,83,697 ਵਿਅਕਤੀ ਇਲਾਜ ਅਧੀਨ ਹਨ ਅਤੇ 33,23,951 ਲੋਕ ਇਲਾਜ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਦੇਸ਼ ‘ਚ ਅਜੇ ਵੀ 8,83,697 ਐਕਟਿਵ ਮਾਮਲੇ ਹਨ।

ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 1,133 ਵਿਅਕਤੀਆਂ ਦੀ ਮੌਤ ਹੋਈ ਹੈ, ਜੋ ਜੁਲਾਈ ਤੋਂ ਬਾਅਦ ਇੱਕ ਹੀ ਦਿਨ ਵਿੱਚ ਮ੍ਰਿਤਕਾਂ ਦੀ ਸਭ ਤੋਂ ਵੱਧ ਗਿਣਤੀ ਹੈ। ਦੇਸ਼ ਵਿਚ ਕੋਰੋਨਾ ਕਾਰਨ ਹੁਣ ਤਕ 72,775 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਰਿਕਵਰੀ ਦੀ ਦਰ ਵਧ ਕੇ 77.65 ਫੀਸਦੀ ਹੋ ਗਈ ਹੈ, ਜਦੋਂਕਿ ਮੌਤ ਦਰ ਘੱਟ ਕੇ 1.70 ਫੀਸਦੀ ਹੋ ਗਈ ਹੈ। ਇਸ ਦੇ ਨਾਲ ਹੀ 20.65 ਪ੍ਰਤੀਸ਼ਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ 7 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 5,06,50,128 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 10,98,621 ਨਮੂਨਿਆਂ ਦਾ ਸੋਮਵਾਰ ਨੂੰ ਇੱਕ ਦਿਨ ਹੀ ਟੈਸਟ ਕੀਤਾ ਗਿਆ ਸੀ।

- Advertisement -

Share this Article
Leave a comment