ਕੋਰੋਨਾ ਅਟੈਕ : ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 97 ਹਜ਼ਾਰ ਤੋਂ ਵੱਧ ਮਾਮਲੇ, ਸੰਕਰਮਿਤਾਂ ਦਾ ਅੰਕੜਾ 46 ਲੱਖ ਤੋਂ ਪਾਰ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਰਿਕਾਰਡ 97,570 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਉਥੇ ਹੀ 1201 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ 10 ਸਤੰਬਰ ਨੂੰ ਰਿਕਾਰਡ 96,551 ਸੰਕਰਮਣ ਦੇ ਮਾਮਲੇ ਸਾਹਮਣੇ ਆਏ ਸਨ।

ਸਿਹਤ ਮੰਤਰਾਲੇ ਅਨੁਸਾਰ ਅੱਜ ਸਵੇਰੇ ਅਪਡੇਟ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਹੁਣ ਕੋਰੋਨਾ ਸੰਕਰਮਣ ਮਾਮਲਿਆਂ ਦੀ ਗਿਣਤੀ 46 ਲੱਖ 60 ਹਜ਼ਾਰ 985 ਹੋ ਗਈ ਹੈ। ਇਨ੍ਹਾਂ ਵਿਚੋਂ 77,472 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਗਰਮ ਮਾਮਲਿਆਂ ਦੀ ਗਿਣਤੀ 9 ਲੱਖ 58 ਹਜ਼ਾਰ ਹੋ ਗਈ ਹੈ ਅਤੇ 36 ਲੱਖ 24 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ‘ਚ ਨਿਰੰਤਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਮੌਤ ਦਰ 1.66 ਫੀਸਦੀ ‘ਤੇ ਆ ਗਈ। ਜਦ ਕਿ ਰਿਕਵਰੀ ਦਰ ਵੱਧ ਕੇ 78 ਫੀਸਦੀ ਹੋ ਗਈ ਹੈ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ 11 ਸਤੰਬਰ ਤੱਕ ਕੋਰੋਨਾ ਵਾਇਰਸ ਦੇ ਕੁਲ 5 ਕਰੋੜ 50 ਲੱਖ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਜਿਨ੍ਹਾਂ ‘ਚੋਂ 11 ਲੱਖ ਨਮੂਨਿਆਂ ਦਾ ਕੱਲ੍ਹ ਟੈਸਟ ਕੀਤਾ ਗਿਆ ਸੀ।

Share this Article
Leave a comment