ਕੋਰੋਨਾ ਧਮਾਕਾ : ਮੁਹਾਲੀ ‘ਚ ਕੋਰੋਨਾ ਦੇ 15 ਅਤੇ ਹੁਸ਼ਿਆਰਪੁਰ ‘ਚ 14 ਹੋਰ ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

TeamGlobalPunjab
1 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ‘ਚ ਹੀ ਅੱਜ ਜ਼ਿਲ੍ਹਾ ਮੁਹਾਲੀ ‘ਚ ਕੋਰੋਨਾ ਦੇ 15 ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚ ਇੱਕ ਆਰ.ਟੀ.ਓ. ਦਫਤਰ ਦਾ ਕਰਮਚਾਰੀ ਵੀ ਸ਼ਾਮਲ ਹੈ। ਜਿਸ ਤੋਂ ਬਾਅਦ ਆਰ.ਟੀ.ਓ. ਦਫਤਰ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਦਫਤਰ ਨੂੰ ਸੈਨੇਟਾਈਜ਼ ਕੀਤਾ ਗਿਆ ਹੈ। ਆਰ.ਟੀ.ਓ. ਦਫਤਰ ਦੇ ਸਾਰੇ ਸਟਾਫ ਦੇ ਸਿਵਲ ਹਸਪਤਾਲ ਮੁਹਾਲੀ ਵਿਖੇ ਟੈਸਟ ਕੀਤੇ ਜਾ ਰਹੇ ਹਨ। ਇੱਥੇ ਦੱਸ ਦਈਏ ਕਿ ਅੱਜ  ਜ਼ਿਲ੍ਹੇ ਅੰਦਰ ਇੱਕ 52 ਸਾਲਾ ਵਿਅਕਤੀ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।

ਇਸ ਦੇ ਨਾਲ ਹੀ ਅੱਜ ਜ਼ਿਲ੍ਹਾ ਹੁਸ਼ਿਆਰਪੁਰ ‘ਚ ਵੀ ਕੋਰੋਨਾ ਦੇ 14 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 392 ਹੋ ਗਈ ਹੈ। ਸ਼ਹਿਰ ‘ਚ ਹੁਣ ਤੱਕ 12 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ ਅਤੇ ਅਜੇ ਵੀ ਸ਼ਹਿਰ ਅੰਦਰ 175 ਮਾਮਲੇ ਸਰਗਰਮ ਹਨ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 270 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ ਹੈ। 7600 ਤੋਂ ਵੱਧ ਲੋਕ ਕੋਰੋੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

Share this Article
Leave a comment