ਕੋਰੋਨਾ ਧਮਾਕਾ : ਜਲੰਧਰ ਵਿਚ 39 ਅਤੇ ਨਵਾਂਸ਼ਹਿਰ ‘ਚ 21 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇੇ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀ ਲੈ ਰਿਹਾ। ਇਸ ‘ਚ ਹੀ ਅੱਜ ਜਲੰਧਰ ਸ਼ਹਿਰ ‘ਚ ਕੋਰੋਨਾ ਦੇ 39 ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਇੱਕ ਕੋਰੋਨਾ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ। ਇਸ ਨਾਲ ਸਥਾਨਕ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 3016 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 77 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਸਿਹਤ ਮਹਿਕਮੇ ਅਨੁਸਾਰ ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 50,006 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਜਿਨ੍ਹਾਂ ‘ਚੋਂ 45,760 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3016 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸ਼ਹਿਰ ‘ਚ ਅਜੇ ਵੀ 794 ਕੇਸ ਐਕਟਿਵ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕ ਬਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ ‘ਚ 7 ਔਰਤਾਂ ਅਤੇ 14 ਮਰਦ ਕੋਰੋਨਾ ਵਾਇਰਸ ਸਬੰਧੀ ਪਾਜ਼ੀਟਿਵ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਮਿਲੇ ਨਵੇਂ ਮਾਮਲਿਆਂ ‘ਚ ਤਿੰਨ ਹਲਕਾ ਬੰਗਾ, ਇਕ ਸੇਲਕੀਆਣਾ ਜਲੰਧਰ, 8 ਨਵਾਂਸ਼ਹਿਰ ਸ਼ਹਿਰੀ, 8 ਬਲਾਚੌਰ ਹਲਕੇ ਦੇ ਅਤੇ ਇਕ ਜਾਡਲਾ ਕਸਬੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਇਕ ਔਰਤ ਅਤੇ ਇਕ ਮਰਦ ਸਿਹਤ ਵਿਭਾਗ ਨਾਲ ਵੀ ਸਬੰਧਤ ਹੈ।

Share This Article
Leave a Comment