ਕੋਰੋਨਾ ਬਲਾਸਟ : ਜਲੰਧਰ ‘ਚ ਕੋਰੋਨਾ ਦੇ 50 ਅਤੇ ਫਿਰੋਜ਼ਪੁਰ ‘ਚ 12 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਨੇ ਪੂਰੇ ਸੂਬੇ ਨੂੰ ਆਪਣੀ ਗ੍ਰਿਫਤ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ‘ਚ ਹੀ ਅੱਜ ਮਹਾਂਨਗਰ ਜਲੰਧਰ ‘ਚ ਕੋੋਰੋਨਾ ਦੇ 50 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ ‘ਚ ਕੁਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1641 ਹੋ ਗਈ ਹੈ। ਸ਼ਹਿਰ ‘ਚ ਅਜੇ ਵੀ ਕੋਰੋਨਾ ਦੇ 617 ਮਾਮਲੇ ਐਕਟਿਵ ਹਨ। ਜਦ ਕਿ 32 ਲੋਕ ਵਾਇਰਸ ਨਾਲ ਦਮ ਤੋੜ ਚੁੱਕੇ ਹਨ।

ਇਸ ਦੇ ਨਾਲ ਹੀ ਅੱਜ ਸਵੇਰੇ ਜ਼ਿਲ੍ਹਾ ਫਿਰੋਜ਼ਪੁਰ ‘ਚ ਕੋਰੋਨਾ ਦੇ 8 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਿਲੇ ਨਵੇਂ ਮਾਮਲਿਆਂ ‘ਚ 2 ਮਾਮਲੇ ਫ਼ਿਰੋਜ਼ਪੁਰ ਸ਼ਹਿਰ, 3 ਜ਼ੀਰਾ ਤੇ 3 ਫ਼ਿਰੋਜ਼ਪੁਰ ਕੈਂਟ ਖੇਤਰ ਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ‘ਚ 4 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਸ ਦੇ ‘ਚ 3 ਪੁਲਿਸ ਜਵਾਨ ਅਤੇ ਇੱਕ ਹੋਰ ਫਿਰੋਜ਼ਪੁਰ ਦਾ ਦੱਸਿਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 9800 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗਲ ਇਹ ਹੈ ਕਿ ਸੂਬੇ ਭਰ ‘ਚੋਂ 6681 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਸੂਬੇ ‘ਚ 2800 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਜਦ ਕਿ 246 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

Share this Article
Leave a comment