ਚੰਡੀਗੜ੍ਹ : ਸੂਬੇ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜੀ ਨਾਲ ਵਾਧਾ ਹੋ ਰਿਹਾ ਹੈ। ਇਸ ‘ਚ ਹੀ ਅੱਜ ਮਹਾਂਨਗਰ ਜਲੰਧਰ ‘ਚ 66 ਹੋਰ ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ‘ਚ ਵੀ ਅੱਜ ਕੋਰੋਨਾ ਦੇ 34 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 253 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਪਾਜ਼ੀਟਿਵ ਮਰੀਜ਼ਾਂ ‘ਚ 31 ਜਵਾਨ ਬੀ.ਐਸ.ਐਫ. ਖੜਕਾਂ ਕੈਂਪ, 1 ਪੀ.ਐਚ.ਸੀ. ਪੋਸੀ, 1 ਪਾਲਦੀ, 1 ਪੀ.ਐਚ.ਸੀ. ਮੰਡ ਮੰਡੇਰ ਨਾਲ ਸਬੰਧਿਤ ਹੈ। ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ 30 ਕੇਸ ਸਰਗਰਮ ਹਨ। ਜਦ ਕਿ 7 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। 183 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋਰੋਨਾ ਦੇ ਕੁੱਲ 9183 ਮਾਮਲੇ ਸਾਹਮਣੇ ਆ ਚੁੱਕੇ ਹਨ। ਸਭ ਤੋਂ ਵੱਧ ਮਾਮਲੇ ਮਹਾਂਨਗਰ ਲੁਧਿਆਣਾ ਤੇ ਜਲੰਧਰ ‘ਚ ਪਾਏ ਗਏ ਹਨ। ਸੂਬੇ ‘ਚ ਅਜੇ ਵੀ ਕੋਰੋਨਾ ਦੇ 2591 ਕੇਸ ਸਰਗਰਮ ਹਨ ਜਦ ਕਿ 6295 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ 231 ਲੋਕ ਕੋਰੋਨਾ ਨਾਲ ਦਮ ਤੋੜ ਚੁੱਕੇ ਹਨ।