ਕੋਰੋਨਾ ਧਮਾਕਾ : ਪਠਾਨਕੋਟ ‘ਚ ਕੋਰੋਨਾ ਦੇ 84 ਅਤੇ ਜਲੰਧਰ ‘ਚ 64 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ :  ਸੂਬੇ ‘ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ। ਇਸ ‘ਚ ਹੀ ਅੱਜ ਸੂਬੇ ਦੇ ਪਠਾਨਕੋਟ ਜ਼ਿਲ੍ਹੇ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਸ਼ਹਿਰ ‘ਚ ਅੱਜ ਫਿਰ 84 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਐਸਐਮਓ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਅਮ੍ਰਿਤਸਰ ਤੋਂ 587 ਮਰੀਜ਼ਾਂ ਦੀ ਰਿਪੋਰਟ ਆਈ ਹੈ ਜਿਸ ‘ਚੋਂ 84 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤਰ੍ਹਾਂ ਅੱਜ ਐਤਵਾਰ ਨੂੰ ਕੁੱਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 173 ਹੋ ਗਈ ਹੈ। ਜ਼ਿਲ੍ਹੇ ‘ਚ ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 1500 ਤੱਕ ਪਹੁੰਚ ਗਿਆ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਜਲੰਧਰ ‘ਚ ਵ ਅੱਜ ਤੜਕ ਸਾਰ ਆਈਆਂ ਰਿਪੋਰਟਾਂ ਅਨੁਸਾਰ 64 ਦੇ ਕਰੀਬ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਹੋਰ ਰਿਪੋਰਟਾਂ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸ਼ਹਿਰ ‘ਚ 3 ਕੋਰੋਨਾ ਪੀੜਤ ਮਰੀਜ਼ਾਂ ਨੇ ਵੀ ਕੋਰੋਨਾ ਖਿਲਾਫ ਲੜਦੇ ਹੋਏ ਦਮ ਤੋੜ ਦਿੱਤਾ ਹੈ।

ਸਿਹਤ ਵਿਭਾਗ ਅਨੁਸਾਰ ਸ਼ਹਿਰ ‘ਚ ਹੁਣ ਤੱਕ ਕੋਰੋਨਾ ਦੇ 7655 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1808 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। 4819 ਪੀੜਤ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸ਼ਹਿਰ ‘ਚ ਅਜੇ ਵੀ 2574 ਮਾਮਲੇ ਸਰਗਰਮ ਹਨ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 6200 ਦੇ ਕਰੀਬ ਪਹੁੰਚ ਗਿਆ ਹੈ ਅਤੇ 1800 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Share This Article
Leave a Comment