ਕੋਰੋਨਾ ਧਮਾਕਾ : ਲੁਧਿਆਣਾ ‘ਚ ਕੋਰੋਨਾ ਸਿਖਰਾ ‘ਤੇ, 80 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ 4 ਮੌਤਾਂ

TeamGlobalPunjab
2 Min Read

ਲੁਧਿਆਣਾ :  ਲੁਧਿਆਣਾ ‘ਚ ਕੋਰੋਨਾ ਸਿਖਰਾ ‘ਤੇ ਪਹੁੰਚ ਗਿਆ ਹੈ। ਮਹਾਂਨਗਰ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।  ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 80 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋੋਰੋਨਾ ਦੇ 80 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 11 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇੰਨੀ ਵੱਡੀ ਗਿਣਤੀ ‘ਚ ਕੋਰੋਨਾ ਮਾਮਲੇ ਸਾਹਮਣੇ ਆਉਣ ਨਾਲ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਲੁਧਿਆਣਾ ‘ਚ ਅੱਜ ਕੋਰੋਨਾ ਨਾਲ 4 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਸਥਿਤ ਪਿੰਡ ਲੁਹਾਰਾ ਦੇ ਇੱਕ 41 ਸਾਲਾ ਮਰੀਜ਼, ਭਾਮੀਆਂ ਰੋਡ ਨਾਲ ਸਬੰਧਿਤ ਇਕ ਹੋਰ 55 ਸਾਲਾ ਮਰੀਜ਼, ਜਨਕਪੁਰੀ ਇਲਾਕੇ ਦੀ ਰਹਿਣ ਵਾਲੀ 72 ਸਾਲਾ ਔਰਤ ਅਤੇ ਇਸਲਾਮਗੰਜ ਨਾਲ ਸਬੰਧਿਤ 50 ਸਾਲਾ ਮਰੀਜ਼ ਨੇ ਦਮ ਤੋੜ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ ਉਹ ਪਹਿਲਾਂ ਵੀ ਪੁਰਾਣੀਆਂ ਭਿਆਨਕ ਬਿਮਾਰੀਆਂ ਨਾਲ ਪੀੜਤ ਸਨ।

ਦੂਜੇ ਪਾਸੇ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ 17 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 217 ਹੋ ਗਈ ਹੈ।

Share this Article
Leave a comment