ਭਾਰਤ ‘ਚ ਕੋਰੋਨਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ, 24 ਘੰਟਿਆਂ ‘ਚ  90,633 ਨਵੇਂ ਮਾਮਲੇ 1065 ਮੌਤਾਂ

TeamGlobalPunjab
2 Min Read

ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਂਮਾਰੀ ਆਪਣਾ ਪ੍ਰਕੋਪ ਵਿਖਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੀ ਰਹੀਆਂ ਮੌਤਾਂ ਵਿਚ ਹਰ ਦਿਨ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪੂਰੇ ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 41 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਹੁਣ ਤੱਕ ਦੇ ਸੱਭ ਤੋਂ ਵੱਧ ਰਿਕਾਰਡ ਤੋੜ 90,633 ਨਵੇਂ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 1065 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਇਸ ਨਾਲ ਦੇਸ਼ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ ਵੱਧ ਕੇ 41,13,812 ਤੱਕ ਪਹੁੰਚ ਗਿਆ ਹੈ। ਜਦ ਕਿ ਮ੍ਰਿਤਕਾਂ ਦਾ ਗਿਣਤੀ 70,626 ਹੋ ਗਈ ਹੈ।

ਰਾਹਤ ਦੀ ਗੱਲ ਇਹ ਹੈ ਕਿ ਚੋਟੀ ਦੇ ਪੰਜ ਕੋਰੋਨਾ ਪ੍ਰਭਾਵਿਤ ਦੇਸ਼ਾਂ ਵਿਚੋਂ ਭਾਰਤ ‘ਚ ਮੌਤ ਦਰ ਸਭ ਤੋਂ ਘੱਟ ਹੈ। ਰਿਕਵਰੀ ਰੇਟ ਵੀ ਬਾਕੀ ਦੇਸ਼ਾਂ ਦੇ ਮੁਕਾਬਲੇ ਬਿਹਤਰ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਸ਼ਨੀਵਾਰ ਤੱਕ 31,07,223 ਮਰੀਜ਼ ਠੀਕ ਹੋ ਚੁੱਕੇ ਹਨ, ਕੋਵਿਡ-19 ਦੇ ਮਰੀਜ਼ਾਂ ਦੀ ਰਿਕਵਰੀ ਦਰ 77.32 ਪ੍ਰਤੀਸ਼ਤ ਤੱਕ ਵੱਧ ਗਈ ਹੈ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਦੇਸ਼ ਵਿੱਚ ਹੁਣ ਤੱਕ ਕੁੱਲ 4,77,38,491 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 10,59,346 ਨਮੂਨਿਆਂ ਦਾ ਟੈਸਟ ਸਿਰਫ 4 ਸਤੰਬਰ ਨੂੰ ਕੀਤਾ ਗਿਆ ਸੀ।

- Advertisement -

Share this Article
Leave a comment