ਦੇਸ਼ ‘ਚ ਕੋਰੋਨਾ ਨੇ ਫਿਰ ਤੋੜਿਆ ਰਿਕਾਰਡ, 24 ਘੰਟਿਆਂ ‘ਚ 96,551 ਨਵੇਂ ਮਾਮਲੇ 1209 ਲੋਕਾਂ ਦੀ ਮੌਤ

TeamGlobalPunjab
2 Min Read

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ 45 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰਨਾ ਦੇ 96551 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1209 ਲੋਕਾਂ ਦੀ ਮੌਤ ਹੋਈ ਹੈ, ਜੋ ਕਿ ਹੁਣ ਤੱਕ ਸਭ ਤੋਂ ਵੱਡਾ ਉਛਾਲ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਭਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 45,62,415 ਹੋ ਗਿਆ ਹੈ। ਦੱਸ ਦਈਏ ਕਿ ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ ‘ਚ ਭਾਰਤ ਅਮਰੀਕਾ ਤੋਂ ਬਾਅਦ ਦੁਨੀਆ ਵਿੱਚ ਭਾਰਤ ਦੂਜੇ ਨੰਬਰ ‘ਤੇ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 96,551 ਮਾਮਲੇ ਦਰਜ ਕੀਤੇ ਗਏ ਹਨ ਅਤੇ 1209 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 76,271 ਹੋ ਗਈ ਹੈ ਜਦ ਕਿ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ 45,62,415 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 9,43,480 ਲੋਕ ਇਲਾਜ ਅਧੀਨ ਹਨ ਅਤੇ 35,42,664 ਲੋਕ ਇਲਾਜ ਤੋਂ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 10 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 5,40,97,975 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 11,63,542 ਨਮੂਨਿਆਂ ਦਾ ਵੀਰਵਾਰ ਨੂੰ ਇੱਕ ਹੀ ਦਿਨ ‘ਚ ਟੈਸਟ ਕੀਤਾ ਗਿਆ।

Share this Article
Leave a comment