ਭਾਰਤ ‘ਚ ਕੋਰੋਨਾ ਦੇ ਮਾਮਲੇ 56 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ‘ਚ 83,347 ਨਵੇਂ ਮਾਮਲੇ ਦਰਜ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83,347 ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 56,460,11 ਹੋ ਗਈ ਹੈ। ਇਨ੍ਹਾਂ ‘ਚੋਂ 9,68,377 ਲੋਕ ਇਲਾਜ ਅਧੀਨ ਹਨ ਜਦਕਿ 45,87,613 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83,347 ਮਾਮਲੇ ਸਾਹਮਣੇ ਆਏ ਹਨ ਉੱਥੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1085 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 90020 ਨੂੰ ਪਾਰ ਕਰ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਵਿੱਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਵੱਧ ਕੇ 81.25 ਪ੍ਰਤੀਸ਼ਤ  ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ ਦੇਸ਼ ਵਿੱਚ 22 ਸਤੰਬਰ ਤੱਕ ਕੋਵਿਡ -19 ਦੇ ਕੁੱਲ 6,62,79,462 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਮੰਗਲਵਾਰ ਨੂੰ 9,53,683 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।

Share this Article
Leave a comment