ਦੇਸ਼ ‘ਚ ਵੱਧਣ ਲੱਗੇ ਕੋਰੋਨਾ ਦੇ ਕੇਸ, ਚਿੰਤਾਜਨਕ ਅੰਕੜੇ ਆਏ ਸਾਹਮਣੇ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਅੰਦਰ ਇੱਕ ਵਾਰ ਫਿਰ ਕੋਰੋਨਾ ਨੇ ਆਪਣੀ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਲਗਾਤਾਰ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਬਾਅਦ ਕਈ ਰਾਜਾਂ ਵਿੱਚ ਨਾਈਟ ਕਰਫਿਊ ਵੀ ਲਗਾ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕਰੀਏ ਤਾਂ ਪਿਛਲੇ 24 ਘੰਟਿਆਂ ਦਰਮਿਆਨ 13,742 ਦੇ ਕਰੀਬ ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਨਾਲ ਦੇਸ਼ ਅੰਦਰ ਪੂਰੇ ਸਕਰਾਤਮਕ ਕੇਸਾਂ ਦੀ ਗਿਣਤੀ 1,10,30,742 ਦੇ ਕਰੀਬ ਹੋ ਗਈ ਹੈ। ਇਸ ਦੇ ਨਾਲ ਹੀ 104 ਨਵੇਂ ਮੌਤਾਂ ਦੇ ਮਾਮਲੇ ਵੀ ਸਾਹਮਣੇ ਆਏ ਹਨ। ਜਿਸ ਕਾਰਨ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1,56,567 ਹੋ ਗਈ ਹੈ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਵਧ ਰਹੀ ਰਫ਼ਤਾਰ ਨੂੰ ਦੇਖਦਿਆਂ ਮਹਾਰਾਸ਼ਟਰ ਅਤੇ ਹੋਰ ਕਈ ਰਾਜਾਂ ਦੇ ਵਿੱਚ ਨਾਈਟ ਕਰਫਿਊ ਲਗਾਏ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਪੰਜਾਬ ਵਿੱਚ ਵੀ ਨਵੇਂ ਨਿਯਮ ਲਾਗੂ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੇ ਵਿੱਚ ਜ਼ਿਆਦਾ ਇਕੱਠ ਕਰਨ ਤੇ ਵੀ ਰੋਕ ਲਗਾ ਦਿੱਤੀ ਗਈ ਹੈ।ਸਰਕਾਰ ਨੇ ਇੰਡੋਰ ਹੋਣ ਵਾਲੇ ਪ੍ਰੋਗਰਾਮਾਂ ਦੇ ਵਿਚ ਗਿਣਤੀ ਘਟਾ ਕੇ 100 ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਆਊਟਡੋਰ ਸਮਾਗਮ ਵਿੱਚ ਵੀ 200 ਤੋਂ ਵਧੇਰੇ ਵਿਅਕਤੀਆਂ ਦਾ ਇਕੱਠ ਨਹੀਂ ਹੋਣਾ ਚਾਹੀਦਾ।

 

Share this Article
Leave a comment