ਪੰਜਾਬ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧੀ ! 8 ਮਾਮਲੇ ਆਏ ਸਾਹਮਣੇ

TeamGlobalPunjab
2 Min Read

ਅੰਮ੍ਰਿਤਸਰ ਸਾਹਿਬ : ਇਕ ਪਾਸੇ ਜਿਥੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਅੱਜ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ ਉਥੇ ਹੀ ਸੂਬੇ ਵਿਚ ਇਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਫਿਰ ਇਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਨਾਲ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ 65 ਹੋ ਗਈ ਹੈ। ਜਾਣਕਾਰੀ ਮੁਤਾਬਿਕ ਅੱਜ ਅੰਮ੍ਰਿਤਸਰ ਤੋਂ ਇਸ ਦੇ ੩ ਨਵੇਂ ਮਾਮਲੇ ਸਾਹਮਣੇ ਆਏ ਹਨ ਇਹ ਤਿੰਨੋ ਹੀ ਰਾਗੀ ਨਿਰਮਲ ਸਿੰਘ ਦੇ ਸੰਪਰਕ ਵਿਚ ਆਏ ਸਨ । ਇਸ ਤੋਂ ਇਲਾਵਾ ਜਲੰਧਰ ਤੋਂ ਵੀ ਇਕ ਮਰੀਜ਼ ਸਾਹਮਣੇ ਆਇਆ ਹੈ ਜੋ ਕਿ ਰਾਗੀ ਨਿਰਮਲ ਸਿੰਘ ਦੇ ਸੰਪਰਕ ਵਿਚ ਆਇਆ ਸੀ । ਪਤਾ ਇਹ ਵੀ ਲਗਿਆ ਹੈ ਕਿ ਅੱਜ ਲੁਧਿਆਣਾ ਦੇ ਵੀ 2 ਕੇਸ ਪੌਜ਼ਟਿਵ ਆਏ ਹਨ। ਇਸ ਤੋਂ ਇਲਾਵਾ ਪਠਾਨਕੋਟ ਅਤੇ ਫਰੀਦਕੋਟ ਦੇ ਇਕ ਇਕ ਮਰੀਜ਼ ਦੀ ਅਜੇ ਜਾਂਚ ਚੱਲ ਰਹੀ ਹੈ।
ਦੱਸ ਦੇਈਏ ਕਿ ਅੱਜ ਚੰਡੀਗੜ੍ਹ ਦੇ 3 ਹਸਪਤਾਲਾਂ ਵਿਚੋਂ ਕੋਰੋਨਾ ਦੇ ਮਰੀਜ਼ਾਂ ਨੂੰ ਤੰਦਰੁਸਤ ਹੋ ਕੇ ਛੁੱਟੀ ਮਿਲ ਗਈ ਹੈ। ਇਨ੍ਹਾਂ ਤਿੰਨਾਂ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਹੋਣ ‘ਤੇ ਇਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਮਨੋਜ ਪਰੀਦਾ ਨੇ ਵੀ ਕੀਤੀ ਹੈ। ਉਨ੍ਹਾਂ ਇਸ ਲਈ ਚੰਡੀਗੜ੍ਹ ਦੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ। ਇਨ੍ਹਾਂ ਤਿੰਨ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਰਹਿ ਗਈ ਹੈ।

Share this Article
Leave a comment