ਪੰਜਾਬ ‘ਚ ਵਧਣ ਲੱਗੇ ਕੋਰੋਨਾ ਦੇ ਕੇਸ, ਨਵਾਂਸ਼ਹਿਰ ‘ਚ ਆਏ 500 ਤੋਂ ਵੱਧ ਨਵੇਂ ਮਾਮਲੇ

TeamGlobalPunjab
2 Min Read

ਨਵਾਂਸ਼ਹਿਰ : ਦੇਸ਼ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਉੱਠਦੀ ਦਿਖਾਈ ਦੇ ਰਹੀ ਹੈ। ਪੰਜਾਬ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨੀਂ ਸੂਬੇ ਦੇ ਅੰਦਰ 389 ਕੋਰੋਨਾ ਵਾਇਰਸ ਦੇ ਨਵੇਂ ਕੇਸ ਪਾਏ ਗਏ ਸਨ। ਜਿਸ ਤੋਂ ਬਾਅਦ ਇਹ ਅੰਕੜਾ ਅੱਜ ਹੋਰ ਵਧ ਗਿਆ ਹੈ। ਦੁਪਹਿਰ ਤੱਕ ਪੰਜਾਬ ਚ 500 ਤੋਂ ਵੱਧ ਨਵੇਂ ਕੇਸ ਪਾਏ ਗਏ। ਸਭ ਤੋਂ ਵੱਧ ਮਾਮਲੇ ਨਵਾਂਸ਼ਹਿਰ ਜ਼ਿਲ੍ਹੇ ਵਿਚ ਦਰਜ ਹੋਏ ਹਨ। ਨਵਾਂਸ਼ਹਿਰ ਵਿੱਚ ਹੁਣ ਤੱਕ 579 ਤੋਂ ਵੱਧ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ਦਸ਼ਾ ਜਤਾਇਆ ਹੈ ਕਿ ਇੱਥੇ ਪਿਛਲੇ ਦੋ ਹਫ਼ਤਿਆਂ ਤੋਂ ਕੇਸ ਲਗਾਤਾਰ ਵਧ ਰਹੇ ਹਨ। ਨਵਾਂ ਸ਼ਹਿਰ ਪ੍ਰਸ਼ਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 538 ਮਰੀਜ਼ਾਂ ਨੂੰ ਘਰਾਂ ਦੇ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। 273 ਕੋਰੋਨਾ ਦੇ ਮਰੀਜ਼ ਸਕੂਲਾਂ ਵਿਚੋਂ ਪਾਜ਼ਿਟਿਵ ਪਾਏ ਗਏ ਹਨ, ਜਿਨ੍ਹਾਂ ਵਿਚ ਬੱਚੇ, ਅਧਿਆਪਕ ਅਤੇ ਸਟਾਫ ਸ਼ਾਮਲ ਹੈ। 18 ਸਕੂਲਾਂ ਵਿੱਚ ਪਿਛਲੇ ਦਸ ਦਿਨਾਂ ਦੇ ਅੰਦਰ-ਅੰਦਰ 125 ਤੋਂ ਵੱਧ ਕੋਰੋਨਾ ਦੇ ਕੇਸ ਪਾਏ ਜਾ ਚੁੱਕੇ ਹਨ। ਜਿਸ ਤੋਂ ਬਾਅਦ ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਲਈ ਕਿਹਾ ਹੈ। ਦੂਸਰੇ ਪਾਸੇ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ਼ਾਮ ਨੂੰ ਮੀਟਿੰਗ ਵੀ ਸੱਦੀ ਗਈ ਹੈ।

Share this Article
Leave a comment