ਕੋਰੋਨਾ ਸੰਕਟ : ਭਾਰਤ ‘ਚ 24 ਘੰਟਿਆਂ ਦੌਰਾਨ ਸੰਕਰਮਣ ਦੇ 83,341 ਨਵੇਂ ਮਾਮਲੇ, ਕੁੱਲ ਅੰਕੜਾ 39 ਲੱਖ ਤੋਂ ਪਾਰ

TeamGlobalPunjab
1 Min Read

ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ‘ਚ ਵੀ ਕੋਰੋਨਾ ਨੇ ਆਪਣਾ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੀ ਰਹੀਆਂ ਮੌਤਾਂ ਵਿਚ ਹਰ ਦਿਨ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਪੂਰੇ ਦੇਸ਼ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 39 ਲੱਖ ਤੋਂ ਪਾਰ ਹੋ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 83,341 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1096 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 39,36,748 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 68,472 ਤੱਕ ਪਹੁੰਚ ਗਿਆ ਹੈ। 8,31,124 ਲੋਕ ਇਲਾਜ ਅਧੀਨ ਹਨ ਅਤੇ 30,37,152 ਲੋਕ ਕੋਰੋਨਾ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਰਿਕਵਰੀ ਰੇਟ ਵਧ ਕੇ 77.15 ਫੀਸਦੀ ਹੋ ਗਈ ਹੈ ਜਦਕਿ ਮੌਤ ਦਰ 1.74 ਫੀਸਦੀ ਰਹਿ ਗਈ ਹੈ। ਉੱਥੇ ਹੀ 21.11 ਫੀਸਦੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 3 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 4,66,79,145 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 11,69,765 ਨਮੂਨਿਆਂ ਦਾ ਵੀਰਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ।

- Advertisement -

Share this Article
Leave a comment