ਕੋਰੋਨਾ ਸੰਕਟ : ਕੇਂਦਰ ਵੱਲੋਂ ਰਾਜਾਂ ਨੂੰ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ 17 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ

TeamGlobalPunjab
2 Min Read

ਨਵੀਂ ਦਿੱਲੀ : ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦੇਸ਼ ਦੇ ਨਾਲ-ਨਾਲ ਰਾਜਾਂ ਦੀ ਅਰਥਵਿਵਥਾ ਵੀ ਪ੍ਰਭਾਵਿਤ ਹੋਈ ਹੈ। ਜਿਸ ਦੇ ਚੱਲਦਿਆਂ ਬਹੁਤ ਸਾਰੇ ਰਾਜਾਂ ਵੱਲੋਂ ਕੇਂਦਰ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਹੀ ਹੁਣ ਕੇਂਦਰ ਸਰਕਾਰ ਵੱਲੋਂ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਲੜਨ ਲਈ ਰਾਜਾਂ ਨੂੰ 17,287 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ (ਐੱਸ.ਡੀ.ਆਰ.ਐੱਮ.ਐੱਫ.) ਨੂੰ 11,092 ਕਰੋੜ ਰੁਪਏ ਰਾਜਾਂ ਨੂੰ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਰਕਮ ਦਾ ਇਸਤੇਮਾਲ ਕੁਆਰਟੀਨ ਸੈਂਟਰ, ਸੈਂਪਲਾਂ ਲਈ, ਸਕ੍ਰੀਨਿੰਗ, ਲੈਬ ਦੇ ਨਿਰਮਾਣ ਤੇ ਹੋਰ ਕੰਮਾਂ ਲਈ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿੱਤ ਮੰਤਰਾਲੇ ਨੇ 14 ਰਾਜਾਂ ਨੂੰ ਮਾਲ ਘਾਟਾ ਗ੍ਰਾਂਟ ਦੇ ਤਹਿਤ 6,195 ਕਰੋੜ ਰੁਪਏ ਜਾਰੀ ਕੀਤੇ ਹਨ।

ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਬੀਤੇ ਦਿਨੀਂ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਆਰਥਿਕ ਮਦਦ ਦੇਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਐੱਸ.ਡੀ.ਆਰ.ਐੱਮ.ਐੱਫ. ਵਿੱਚ ਵਿੱਤ ਸਾਲ 2020-21 ਲਈ ਆਪਣੇ ਹਿੱਸੇ ਦੀ 11,092 ਕਰੋੜ ਰੁਪਏ ਦੀ ਪਹਿਲੀ ਕਿਸਤ ਜਾਰੀ ਕਰ ਦਿੱਤੀ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੰਜਾਬ, ਉਤਰਾਖੰਡ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਅਸਾਮ, ਹਿਮਾਚਲ ਪ੍ਰਦੇਸ਼, ਕੇਰਲ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਤਾਮਿਲਨਾਡੂ ਅਤੇ ਤ੍ਰਿਪੁਰਾ ਨੂੰ ਮਾਲ ਘਾਟਾ ਗ੍ਰਾਂਟ ਦੇ ਰੂਪ ਵਿੱਚ  6,195 ਕਰੋੜ ਰੁਪਏ ਜਾਰੀ ਕੀਤੇ ਹਨ।

- Advertisement -

ਜ਼ਿਕਰਯੋਗ ਹੈ ਕਿ ਵਿਸ਼ਵ ਬੈਂਕ ਨੇ ਵੀ ਭਾਰਤ ਨੂੰ ਇਕ ਅਰਬ ਡਾਲਰ (ਲਗਭਗ 76 ਅਰਬ ਰੁਪਏ) ਵਿੱਤੀ ਐਮਰਜੈਂਸੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹਾਇਤਾ ਅਫਰੀਕਾ, ਪੂਰਬੀ ਏਸ਼ੀਆ, ਪ੍ਰਸ਼ਾਂਤ, ਦੱਖਣੀ ਏਸ਼ੀਆ, ਯੂਰਪ, ਮੱਧ ਏਸ਼ੀਆ, ਮੱਧ ਪੂਰਬ ਅਤੇ ਉੱਤਰੀ ਅਫਰੀਕਾ ਦੇ ਕਈ ਦੇਸ਼ ਸ਼ਾਮਲ ਹਨ। ਵਿਸ਼ਵ ਬੈਂਕ ਅਨੁਸਾਰ ਇਨ੍ਹਾਂ ਪੈਸਿਆਂ ਦੀ ਮਦਦ ਨਾਲ ਦੁਨੀਆ ਭਰ ਦੇ ਮਰੀਜ਼ਾਂ ਨੂੰ ਅਲੱਗ-ਥਲੱਗ ਰੱਖਣ ਲਈ ਨਵੇਂ ਆਈਸੋਲੇਸ਼ਨ ਸੈਂਟਰਾਂ ਦਾ ਨਿਰਮਾਣ ਕਰਨਾ ਵਿੱਚ ਮਦਦ ਮਿਲੇਗੀ।



Share this Article
Leave a comment