ਨਵੀਂ ਦਿੱਲੀ : ਭਾਰਤ ਵਿਚ ਕੋਵਿਡ -19 ਦੇ ਮਾਮਲੇ 32 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਬੁੱਧਵਾਰ ਨੂੰ ਇਕ ਵਾਰ ਫਿਰ ਕੋਰੋਨਾ ਲਾਗ ਦੇ ਮਾਮਲਿਆਂ ਵਿਚ ਤੇਜ਼ੀ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 67,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਨਾਲ 1,059 ਮੌਤਾਂ ਹੋ ਗਈਆਂ ਹਨ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 59,449 ਤੱਕ ਪਹੁੰਚ ਗਿਆ ਹੈ।
ਬੁੱਧਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵਧ ਕੇ 32,34,475 ਹੋ ਗਏ ਹਨ, ਜਿਨ੍ਹਾਂ ਵਿੱਚੋਂ 7,07,267 ਮਾਮਲੇ ਅਜੇ ਵੀ ਸਰਗਰਮ ਹਨ ਜਦੋਂ ਕਿ 24,67,759 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 25 ਅਗਸਤ ਤੱਕ ਦੇਸ਼ ਭਰ ਵਿਚ ਕੁੱਲ 3,76,51,512 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 8,23,992 ਨਮੂਨਿਆਂ ਦੀ ਮੰਗਲਵਾਰ ਨੂੰ ਇਕੋ ਦਿਨ ਜਾਂਚ ਕੀਤੀ ਗਈ।