ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਨੇ ਸਭ ਤੋਂ ਵੱਧ ਤਬਾਹੀ ਅਮਰੀਕਾ ‘ਚ ਮਚਾਈ ਹੈ। ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੋਰੋਨਾ ਮਹਾਮਾਰੀ ਦੀ ਤੁਲਨਾ ਅਮਰੀਕਾ ਵਿਚ ਹੋਏ ਪਰਲ ਹਾਰਬਰ ਹਮਲੇ ਅਤੇ 9/11 ਦੇ ਅੱਤਵਾਦੀ ਹਮਲੇ ਨਾਲ ਕੀਤੀ ਹੈ। ਰਾਸ਼ਟਰਪਤੀ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਅਟੈਕ ਪਰਲ ਹਾਰਬਰ ਅਤੇ 9/11 ਦੇ ਅੱਤਵਾਦੀ ਹਮਲਿਆਂ ਨਾਲੋਂ ਵੀ ਕਿਤੇ ਵੱਧ ਘਾਤਕ ਹੈ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਨਾਵਲ ਕੋਰੋਨਾ ਵਾਇਰਸ ਮਹਾਮਾਰੀ ਨੇ ਅਮਰੀਕਾ ਨੂੰ ਪਰਲ ਹਾਰਬਰ ਹਮਲੇ ਅਤੇ 9/11 ਦੇ ਅੱਤਵਾਦੀ ਹਮਲੇ ਦੀ ਤੁਲਨਾ ‘ਚ ਭਾਰੀ ਨੁਕਸਾਨ ਪਹੁੰਚਾਇਆ। ਟਰੰਪ ਨੇ ਕਿਹਾ ਕਿ ਕੋਰੋਨਾ ਅਟੈਕ ਪਰਲ ਹਾਰਬਰ ਅਤੇ 9/11 ਦੇ ਅੱਤਵਾਦੀ ਹਮਲੇ ਤੋਂ ਵੀ ਘਾਤਕ ਹੈ ਤੇ ਅਜਿਹਾ ਕਦੀ ਨਹੀਂ ਹੋਣਾ ਚਾਹੀਦਾ ਸੀ।
ਜ਼ਿਕਰਯੋਗ ਹੈ ਕਿ 1941 ਵਿੱਚ ਜਾਪਾਨ ਨੇ ਅਮਰੀਕਾ ਦੇ ਪਰਲ ਹਾਰਬਰ ਜਲ ਸੈਨਾ ਦੇ ਬੇਸ ‘ਤੇ ਅਚਾਨਕ ਹਵਾਈ ਹਮਲਾ ਕੀਤਾ ਸੀ। ਇਸ ਦੇ ਨਾਲ ਹੀ 9/11 ਯਾਨੀ 11 ਸਤੰਬਰ 2001 ਨੂੰ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ ‘ਤੇ ਹੋਏ ਅੱਤਵਾਦੀ ਹਮਲੇ ‘ਚ ਲਗਭਗ 3000 ਲੋਕਾਂ ਦੀ ਮੌਤ ਹੋ ਗਈ ਸੀ।
ਅਮਰੀਕਾ ਵਿਚ ਹੁਣ ਤੱਕ ਕੋਰੋਨਾ ਮਹਾਮਾਰੀ ਨਾਲ 73 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 12 ਲੱਖ 23 ਹਜ਼ਾਰ ਤੋਂ ਲੋਕ ਕੋਰੋਨਾ ਦੀ ਲਪੇਟ ‘ਚ ਹਨ। ਅਮਰੀਕਾ ‘ਚ ਕੋਰੋਨਾ ਨਾਲ ਪੂਰੀ ਦੁਨੀਆ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਜਦ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 65 ਹਜ਼ਾਰ ਤੱਕ ਪਹੁੰਚ ਗਿਆ ਹੈ ਅਤੇ 38 ਲੱਖ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਹਨ।