ਦੇਸ਼ ‘ਚ ਕੋਰੋਨਾ ਦਾ ਆਇਆ ਹੜ੍ਹ, 24 ਘੰਟਿਆਂ ‘ਚ 16,922 ਨਵੇਂ ਮਾਮਲੇ ਆਏ ਸਾਹਮਣੇ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 16,922 ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋਈ ਹੈ।  ਜਿਸ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 4 ਲੱਖ 73 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਇਨ੍ਹਾਂ ‘ਚੋਂ 14,894 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਦ ਕਿ 2,71,697 ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

ਮਹਾਂਰਾਸ਼ਟਰ, ਦਿੱਲੀ, ਤਾਮਿਲਨਾਡੂ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਸੂਬੇ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਮਹਾਂਰਾਸ਼ਟਰ ‘ਚ ਕੋਰੋਨਾ ਦੇ ਸਭ ਤੋਂ ਵੱਧ 1,42,900 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 6700 ਤੋਂ ਵੱਧ ਲੋਕਾਂ ਦੀ ਕੋੋਰੋਨਾ ਨਾਲ ਮੌਤ ਹੋ ਚੁੱਕੀ ਹੈ। ਦਿੱਲੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 70 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਅਤੇ 2300 ਤੋਂ ਵੱਧ ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਤਾਮਿਲਨਾਡੂ ‘ਚ ਕੋਰੋਨਾ ਦੇ 67 ਹਜ਼ਾਰ ਅਤੇ ਗੁਜਰਾਤ ‘ਚ 29 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਤਰ ਪ੍ਰਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 20,000 ਦੇ ਕਰੀਬ ਪਹੁੰਚ ਗਿਆ ਹੈ।

ਭਾਰਤੀ ਕੌਂਸਲ ਆਫ ਮੈਡੀਕਲ ਰਿਸਰਚ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ‘ਚ 75,60,782 ਕੋਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ 2,07,871 ਟੈਸਟ ਕੀਤੇ ਗਏ ਹਨ।

ਦੂਜੇ ਪਾਸੇ ਵਿਸ਼ਵ ਪੱਧਰ ‘ਤੇ ਹੁਣ ਤੱਕ ਕੋਰੋਨਾ ਦੇ 90 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 4 ਲੱਖ 80 ਹਜਾਰ ਤੋਂ ਵੱਧ ਲੋਕ ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਜਦ ਕਿ 40 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

- Advertisement -

Share this Article
Leave a comment