ਦੇਸ਼ ‘ਚ ਕੋਰੋਨਾ ਦਾ ਹੜ੍ਹ, ਪਿਛਲੇ 24 ਘੰਟਿਆਂ ਦੌਰਾਨ 75 ਹਜ਼ਾਰ ਨਵੇਂ ਮਾਮਲੇ 1023 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਭ ਤੋਂ ਵਧੇਰੇ 75,760 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1023 ਲੋਕਾਂ ਦੀ ਮੌਤ ਵੀ ਹੋਈ ਹੈ। ਇਸੇ ਦੇ ਨਾਲ ਹੀ ਦੇਸ਼ ‘ਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 33,10,235 ਹੋ ਗਈ ਹੈ।

ਵੀਰਵਾਰ ਦੀ ਸਵੇਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 1023 ਲੋਕਾਂ ਦੀ ਮੌਤ ਹੋਈ ਹੈ। ਜਿਸ ਨਾਲ ਦੇਸ਼ ‘ਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 60,472 ਹੋ ਗਈ ਹੈ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 33,10,235 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 25,23,772 ਵਿਅਕਤੀ ਇਲਾਜ ਤੋਂ ਬਾਅਦ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਗਏ ਹਨ। 7,25,991 ਮਾਮਲੇ ਅਜੇ ਵੀ ਐਕਟਿਵ ਹਨ ਜਿਨ੍ਹਾਂ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਰਿਕਵਰੀ ਦਰ  76.24 ਫੀਸਦੀ ਹੋ ਗਈ ਹੈ। ਜਦੋਂਕਿ ਮੌਤ ਦਰ ਘੱਟ ਕੇ 1.83 ਫੀਸਦੀ ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ 26 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,85,76,510 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 9,24,998 ਨਮੂਨਿਆਂ ਦਾ ਬੁੱਧਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ।

Share this Article
Leave a comment