ਦੇਸ਼ ‘ਚ ਕੋਰੋਨਾ ਦਾ ਹੜ੍ਹ, 24 ਘੰਟਿਆਂ ‘ਚ 55 ਹਜ਼ਾਰ ਤੋਂ ਵੱਧ ਮਾਮਲੇ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਨੂੰ ਲੈ ਕੇ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ‘ਚ ਹੀ ਪਿਛਲੇ 24 ਘੰਟਿਆਂ ‘ਚ ਦੇਸ਼ ਵਿਚ ਕੋਰੋਨਾ ਦੇ ਰਿਕਾਰਡ ਤੋੜ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਕੋਰੋਨਾ ਪੀੜਤ ਮਰੀਜ਼ਾ ਦਾ ਅੰਕੜਾ 16 ਲੱਖ ਦੇ ਪਾਰ ਪਹੁੰਚ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ (Union Health and Welfare Ministery) ਦੇ ਤਾਜ਼ਾ ਅੰਕੜਿਆ ਮੁਤਾਬਿਕ, ਦੇਸ਼ ਵਿਚ ਬੀਤੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ ਹੁਣ ਤਕ ਦੇ ਸਭ ਤੋਂ ਜ਼ਿਆਦਾ ਰਿਕਾਰਡ 55,079 ਮਾਮਲੇ ਸਾਹਮਣੇ ਆਏ ਹਨ ਅਤੇ 779 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ‘ਤੇ ਜੇਕਰ ਗ਼ੌਰ ਕਰੀਏ ਤਾਂ ਦੇਸ਼ ਵਿਚ ਫਿਲਹਾਲ ਕੋਰੋਨਾ ਵਾਇਰਸ ਦੇ ਹੁਣ ਤਕ ਕੁੱਲ 16 ਲੱਖ 38 ਹਜ਼ਾਰ 871 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ‘ਚ ਫਿਲਹਾਲ 5 ਲੱਖ 45 ਹਜ਼ਾਰ 318 ਐਕਟਿਵ ਕੇਸ ਹਨ, ਉੱਥੇ ਹੀ ਦੇਸ਼ ਵਿਚ ਕੋਰੋਨਾ ਤੋਂ ਹੁਣ ਤਕ 10 ਲੱਖ 57 ਹਜ਼ਾਰ 806 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਨਾਲ ਹੁਣ ਤਕ ਕੁੱਲ ਮੌਤਾਂ ਦਾ ਅੰਕੜਾ 35,747 ਤਕ ਜਾ ਪੁੱਜਾ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ 30 ਜੁਲਾਈ ਤੱਕ ਦੇਸ਼ ਭਰ ਵਿੱਚ ਪ੍ਰੀਖਣ ਕੀਤੇ ਗਏ ਕੋਰੋਨਾ ਦੇ ਨਮੂਨਿਆਂ ਦੀ ਕੁੱਲ ਸੰਖਿਆ 1,88,32,970 ਹੈ। ਜਿਨ੍ਹਾਂ ਵਿਚੋਂ 6,42,588 ਨਮੂਨਿਆਂ ਦਾ ਸਿਰਫ ਵੀਰਵਾਰ ਨੂੰ ਹੀ ਟੈਸਟ ਕੀਤਾ ਗਿਆ ਹੈ। ਇਹ ਇਕ ਦਿਨ ਵਿਚ ਹੁਣ ਤਕ ਦੀ ਸਭ ਤੋਂ ਵੱਧ ਜਾਂਚ ਹੈ।

Share this Article
Leave a comment