ਕੋਰੋਨਾ ਵਾਇਰਸ ਨੇ 24 ਘੰਟਿਆਂ ਲਈਆਂ 28 ਜਾਨਾਂ, 826 ਨਵੇਂ ਕੇਸ ਆਏ ਸਾਹਮਣੇ

TeamGlobalPunjab
1 Min Read

ਨਵੀ ਦਿੱਲੀ : ਕੋਰੋਨਾਵਾਇਰਸ ਦਾ ਕਹਿਰ ਭਾਰਤ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 12759 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਇਸ ਦੇ 826 ਨਵੇਂ ਕੇਸ ਸਾਹਮਣੇ ਆਏ ਹਨ ਅਤੇ 28 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਕਾਰਨ ਹੁਣ ਤਕ 420 ਲੋਕਾਂ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ 1515 ਮਰੀਜ਼ ਵੀ ਇਸ ਬਿਮਾਰੀ ਨੂੰ ਹਰਾਉਣ ਵਿਚ ਸਫਲ ਰਹੇ ਹਨ। ਇਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੌਕ ਡਾਊਨ ਦੀ ਮਿਆਦ ਵੀ ਵਾਧਾ ਕੇ 3 ਮਈ ਤੱਕ ਕਰ ਦਿਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਕੁਝ ਰਾਹਤ ਵੀ ਦਿਤੀ ਗਈ ਹੈ । ਦਸਨਯੋਗ ਹੈ ਕਿ ਲੌਕ ਡਾਊਨ ਦਾ ਪਹਿਲਾ ਪੜ੍ਹਾਅ ਭਾਰਤ ਵਿਚ 14 ਅਪ੍ਰੈਲ ਨੂੰ ਖ਼ਤਮ ਹੋਣਾ ਸੀ ਪਰ ਇਸ ਦੌਰਾਨ ਹਾਲਾਤਾਂ ਨੂੰ ਦੇਖਦਿਆਂ ਇਸ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ ।

Share this Article
Leave a comment