ਬ੍ਰਾਜ਼ੀਲ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਆਇਆ ਹੜ੍ਹ, ਇੱਕ ਦਿਨ ‘ਚ ਦਰਜ ਕੀਤੀਆਂ ਗਈਆਂ ਰਿਕਾਰਡ ਤੋੜ ਮੌਤਾਂ

TeamGlobalPunjab
2 Min Read

ਨਿਊਜ਼ ਡੈਸਕ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਅਮਰੀਕਾ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਅਮਰੀਕਾ ਤੋਂ ਬਾਅਦ ਹੁਣ ਲੈਟਿਨ ਅਮਰੀਕਾ ਦੀ ਸਭ ਤੋਂ ਵੱਡੀ ਅਰਥਵਿਵਸਥਾ ਬ੍ਰਾਜ਼ੀਲ ਇਕ ਦਿਨ ਵਿਚ ਕੋਰੋਨਾ ਨਾਲ ਰਿਕਾਰਡ ਤੋੜ ਮੌਤਾਂ ਹੋਈਆਂ ਹਨ। ਬ੍ਰਾਜ਼ੀਲ ‘ਚ ਇਕ ਦਿਨ ‘ਚ 1262 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ।  ਬ੍ਰਾਜ਼ੀਲ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।

ਕੋਰੋਨਾ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਦੂਜੇ ਨੰਬਰ ‘ਤੇ ਆਉਂਦਾ ਹੈ। ਮੰਗਲਵਾਰ ਨੂੰ ਦੇਸ਼ ਵਿਚ ਕੋਵਿਡ -19 ਦੇ 28,936 ਮਾਮਲੇ ਸਾਹਮਣੇ ਆਏ। ਜਿਸ ਨਾਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ 5,55,383 ਹੋ ਗਿਆ ਹੈ। 21 ਮਿਲੀਅਨ ਤੋਂ ਵੱਧ ਦੀ ਆਬਾਦੀ ਵਾਲਾ ਬ੍ਰਾਜ਼ੀਲ ਦੇਸ਼ ਅਮਰੀਕਾ ਤੋਂ ਬਾਅਦ ਕੋਰੋਨਾ ਦਾ ਨਵਾਂ ਕੇਂਦਰ ਬਣ ਗਿਆ ਹੈ।

ਬ੍ਰਾਜ਼ੀਲ ਵਿਚ ਕੋਰੋਨਾ ਦੇ ਮੱਦੇਨਜ਼ਰ ਦੋ ਮਹੀਨਿਆਂ ਲਈ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਸੀ। ਬ੍ਰਾਜ਼ੀਲ ਦਾ ਸਾਓ ਪੌਲੋ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮੰਗਲਵਾਰ ਨੂੰ ਬ੍ਰਾਜ਼ੀਲ ਦੇ ਸਾਓ ਪੌਲੋ ਵਿਚ ਕੋਰੋਨਾ ਦੇ ਇਕ ਦਿਨ ਵਿਚ ਤਕਰੀਬਨ ਸੱਤ ਹਜ਼ਾਰ ਮਾਮਲੇ ਸਾਹਮਣੇ ਆਏ ਅਤੇ 327 ਮੌਤਾਂ ਹੋਈਆਂ ਹਨ। ਸਾਓ ਪਾਓਲੋ ਵਿਚ ਹੁਣ ਤੱਕ ਕੋਰੋਨਾ ਦੇ 1,18,000 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਅੱਠ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Share this Article
Leave a comment