ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਭਾਰਤ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦਾ ਅੰਕੜਾ 42 ਲੱਖ ਤੋਂ ਪਾਰ ਹੋ ਗਿਆ ਹੈ। ਜਦਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰੋਨਾ ਦੇ 90,802 ਮਾਮਲੇ ਸਾਹਮਣੇ ਆਏ ਹਨ ਅਤੇ 1016 ਮਰੀਜ਼ਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਇਹ ਲਗਾਤਾਰ ਦੂਸਰਾ ਦਿਨ ਹੈ ਜਦੋਂ ਸੰਕਰਮਿਤ ਲੋਕਾਂ ਦੀ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈੈ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 90,802 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ 42,04,614 ਹੋ ਗਿਆ ਹੈ। ਜਿਨ੍ਹਾਂ ‘ਚੋਂ 8,82,542 ਮਾਮਲੇ ਐਕਟਿਵ ਹਨ ਅਤੇ 32,50,429 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 71 ਹਜ਼ਾਰ ਤੋਂ ਪਾਰ ਹੋ ਗਿਆ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਦੱਸਿਆ ਹੈ ਕਿ 6 ਸਤੰਬਰ ਤੱਕ 4,95,51,507 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਸ ਵਿਚੋਂ 7,20,362 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ ਹੈ।