ਭਾਰਤ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ 49 ਲੱਖ ਤੋਂ ਪਾਰ, ਇੱਕ ਦਿਨ ‘ਚ 83,809 ਨਵੇਂ ਮਾਮਲੇ 1054 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83,809 ਨਵੇਂ ਮਾਮਲੇ ਦਰਜ ਕੀਤੇ ਗਏ ਹਨ।ਜਦ ਕਿ 1054 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ। ਇਸ ਦੇ ਨਾਲ ਹੁਣ ਦੇਸ਼ ਭਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 49,30,237 ਹੋ ਗਿਆ ਹੈ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 80,776 ਹੋ ਗਿਆ ਹੈ।।

ਸਿਹਤ ਮੰਤਰਾਲੇ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਮੰਗਲਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 49 ਲੱਖ ਤੋਂ ਉੱਪਰ ਪਹੁੰਚ ਗਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 83,809 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 1,054 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤ 49,30,237 ਹੋ ਗਈ ਹੈ। ਇਨ੍ਹਾਂ ‘ਚੋਂ 9,90,061 ਮਾਮਲੇ ਅਜੇ ਵੀ ਐਕਟਿਵ ਹਨ ਜਿਨ੍ਹਾਂ ਦੇਸ਼ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ ਅਤੇ 38,59,400 ਲੋਕ ਵਾਇਰਸ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ) ਅਨੁਸਾਰ ਦੇਸ਼ ਭਰ ‘ਚ ਹੁਣ ਤੱਕ 5 ਕਰੋੜ 83 ਲੱਖ ਤੋਂ ਵੱਧ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੁੱਕੇ ਹਨ।

Share this Article
Leave a comment