ਭਾਰਤ ‘ਚ ਮਾਰੂ ਹੋਇਆ ਕੋਰੋਨਾ, 24 ਘੰਟਿਆਂ ਦੌਰਾਨ 52,050 ਨਵੇਂ ਮਾਮਲੇ 803 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਮੰਗਲਵਾਰ ਦੀ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 52,050 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲੇ 18.55 ਲੱਖ ਤੋਂ ਪਾਰ ਹੋ ਗਏ ਹਨ। ਅੰਕੜਿਆਂ ਅਨੁਸਾਰ ਇਹ ਲਗਾਤਾਰ ਛੇਵਾਂ ਦਿਨ ਹੈ ਜਦੋਂ 50,000 ਤੋਂ ਜ਼ਿਆਦਾ ਕੋਵਿਡ -19 ਮਾਮਲੇ ਸਾਹਮਣੇ ਆਏ ਹਨ।

ਮੰਗਲਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 803 ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਨਾਲ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 38,938 ਹੋ ਗਈ ਹੈ। ਦੇਸ਼ ‘ਚ ਅਜੇ ਵੀ 5,86,298 ਮਾਮਲੇ ਸਰਗਰਮ ਹਨ ਜਿਨ੍ਹਾਂ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਜਦ ਕਿ 12,30,510 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 3 ਅਗਸਤ ਤੱਕ ਟੈਸਟ ਕੀਤੇ ਗਏ ਕੋਰੋਨਾ ਦੇ ਨਮੂਨਿਆਂ ਦੀ ਕੁਲ ਗਿਣਤੀ 2,08,64,750 ਹੈ। ਜਿਸ ‘ਚੋਂ 6,61,182 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ।

Share this Article
Leave a comment