ਲੁਧਿਆਣਾ : ਲੁਧਿਆਣਾ ਵਿਚ ਕੋਰੋਨਾ ਵਾਇਰਸ ਮਾਰੂ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ ‘ਚ ਰੋਜ਼ਾਨਾ ਕੋਰੋਨਾ ਦੇ ਸੈਂਕੜੇ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਮਹਾਂਨਗਰ ‘ਚ ਕੋਰੋਨਾ ਦੇ 132 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਉਥੇ ਹੀ 11 ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ। ਲਗਾਤਾਰ ਇੰਨੀ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਨਾਲ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਅੱਜ ਜਿਹੜੇ 11 ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚ 10 ਮਰੀਜ ਲੁਧਿਆਣਾ ਨਾਲ ਜਦਕਿ 1 ਮ੍ਰਿਤਕ ਮਰੀਜ ਜੰਮੂ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 127 ਮਰੀਜ ਲੁਧਿਆਣਾ ਨਾਲ ਜਦਕਿ 5 ਮਰੀਜ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।