ਨਵੀਂ ਦਿੱਲੀ – ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਕੋਰੋਨਾ ਨੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਵੀ ਦਸਤਕ ਦੇ ਦਿੱਤੀ ਹੈ। ਰਾਜਨਾਥ ਸਿੰਘ ਦੇ ਬੇਟੇ ਅਤੇ ਨੋਇਡਾ ਤੋਂ ਵਿਧਾਇਕ ਪੰਕਜ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਮੰਗਲਵਾਰ ਦੇਰ ਰਾਤ ਉਨ੍ਹਾਂ ਨੇ ਟਵੀਟ ਕਰ ਖੁਦ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ‘ਚ ਲਿਖਿਆ, ਕੋਰੋਨਾ ਦੇ ਸ਼ੁਰੂਆਤੀ ਲੱਛਣ ਨਜ਼ਰ ਆਉਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ‘ਚ ਦਾਖਲ ਹੋਇਆ ਹਾਂ। ਮੇਰੀ ਅਪੀਲ ਹੈ ਕਿ ਤੁਸੀਂ ਜੋ ਵੀ ਲੋਕ ਪਿਛਲੇ ਕੁੱਝ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਹੋ, ਕਿਰਪਾ ਖੁਦ ਨੂੰ ਇਕਾਂਤਵਾਸ ਕਰ ਆਪਣੀ ਜਾਂਚ ਕਰਵਾਓ।
कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। डॉक्टर्स की सलाह पर अस्पताल में भर्ती हुआ हूँ। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Pankaj Singh (@PankajSinghBJP) September 1, 2020
ਇਸ ਜਾਨਲੇਵਾ ਮਹਾਂਮਾਰੀ ਨੇ ਦੇਸ਼ ਦੇ ਕਈ ਦਿੱਗਜ ਨੇਤਾਵਾਂ ਨੂੰ ਆਪਣੀ ਲਪੇਟ ‘ਚ ਲਿਆ ਹੈ। ਹਾਲ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਕਈ ਵੱਡੇ ਨੇਤਾ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।