ਯੂਪੀ ‘ਚ ਕੋਰੋਨਾ ਦਾ ਤਾਂਡਵ, ਸਿਹਤ ਮੰਤਰੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਨਵੀਂ ਦਿੱਲੀ : ਉੱਤਰਪ੍ਰਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਸੂਬੇ ਦੇ ਸਿਹਤ ਮੰਤਰੀ ਜੈ ਪ੍ਰਤਾਪ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਆਈਸੋੋਲੇਟ ਕਰ ਲਿਆ ਹੈ। ਦੱਸ ਦਈਏ ਕਿ ਸਿਹਤ ਮੰਤਰੀ ਜੈ ਪ੍ਰਤਾਪ ਸਿੰਘ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਲਗਾਤਾਰ ਬੈਠਕਾਂ ‘ਚ ਭਾਗ ਲੈਂਦੇ ਆ ਰਹੇ ਹਨ। ਜਿਸ ਕਾਰਨ ਕੈਬਨਿਟ ਦੇ ਬਾਕੀ ਮੰਤਰੀਆਂ ‘ਤੇ ਵੀ ਕੋਰੋਨਾ ਦਾ ਖਤਰਾ ਮੰਡਰਾਉਣ ਲੱਗਾ ਹੈ।

ਬੀਤੇ ਵੀਰਵਾਰ ਉਨਾਓ ਦੇ ਸਾਬਕਾ ਸੰਸਦ ਮੈਂਬਰ ਸਮੇਤ 307 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ ਦੇ ਮੁੱਖ ਸੁਪਰਵਾਈਜ਼ਰ ਸਮੇਤ ਕਈ ਆਰਬੀਆਈ ਦੇ ਸੁਰੱਖਿਆ ਗਾਰਡ ਅਤੇ ਪੁਲਿਸ ਕਰਮੀਆਂ ‘ਚ ਵੀ ਸੰਕਰਮਣ ਦੀ ਪੁਸ਼ਟੀ ਹੋਈ ਹੈ। ਹਜ਼ਰਤਗੰਜ ਸਟੇਟ ਬੈਂਕ ਦੇ 11 ਕਰਮਚਾਰੀ ਵੀ ਸੰਕਰਮਿਤ ਪਾਏ ਗਏ ਹਨ।

ਸੂਬੇ ‘ਚ ਹੁਣ ਤੱਕ ਕੋਰੋਨਾ ਦੇ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1200 ਤੋਂ ਵੱਧ ਲੋਕ ਕੋਰੋਨਾ ਅੱਗੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਜਦ ਕਿ 33 ਹਜ਼ਾਰ ਲੋੇਕ ਕੋੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

Share this Article
Leave a comment