ਕੋਰੋਨਾ ਸੰਕਟ : ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਵੀਡੀਓ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

TeamGlobalPunjab
2 Min Read

ਨਿਊਜ਼ ਡੈਸਕ : ਪੂਰੀ ਦੁਨੀਆ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਕੋਰੋਨਾ ਮਹਾਮਾਰੀ ਦੇ ਕਾਰਨ ਹਰ ਵਿਅਕਤੀ ਦੇ ਮਨ ‘ਚ ਇੱਕ ਖੌਫ ਹੈ। ਅਜਿਹੀ ਸਥਿਤੀ ‘ਚ ਕਈ ਵੱਡੀਆਂ ਹਸਤੀਆਂ, ਫਿਲਮੀ ਸਿਤਾਰੇ ਤੇ ਬਾਲੀਵੁੱਡ ਦੇ ਗਾਇਕਾਂ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਨਾਲ ਹੀ ਵੱਖ-ਵੱਖ ਢੰਗਾਂ ਨਾਲ ਲੋਕਾਂ ਨੂੰ ਇਸ ਮਹਾਮਾਰੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਇਸ ‘ਚ ਹੀ ਹਰਿਆਣਾ ਦੇ ਫਰੀਦਾਬਾਦ ‘ਚ ਜਨਮੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਇੱਕ ਵੀਡੀਓ ਰਾਹੀਂ ਹਰਿਆਣਾ ਦੇ ਲੋਕਾਂ ਨੂੰ ਕੋਰੋਨਾ ਵਰਗੀ ਜਾਨਲੇਵਾ ਮਹਾਮਾਰੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵੀਡੀਓ ‘ਚ ਕਿਹਾ ਹੈ ਕਿ ਉਨ੍ਹਾਂ ਦਾ ਜਨਮ ਹਰਿਆਣਾ ਦੇ ਜ਼ਿਲ੍ਹਾ ਫਰੀਦਾਬਾਦ ‘ਚ ਹੋਇਆ ਸੀ। ਉਨ੍ਹਾਂ ਦੇ ਬਚਪਨ ਦੀਆਂ ਯਾਦਾਂ ਹਰਿਆਣਾ ਨਾਲ ਜੁੜੀਆਂ ਹੋਇਆ ਹਨ। ਹਰਿਆਣਾ ਵਿਚ ਮੇਰੀ ਜਾਨ ਹੈ, ਮੇਰਾ ਦਿਲ ਹੈ ਅਤੇ ਇਸ ਲਈ ਮੈਨੂੰ ਤੁਹਾਡੀ ਪਰਵਾਹ ਹੈ।

ਸੋਨੂੰ ਨਿਗਮ ਨੇ ਆਪਣੀ ਇਸ ਵੀਡੀਓ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ, ਡਾਕਟਰਾਂ, ਪੁਲਿਸ ਅਤੇ ਇਸ ਲੜਾਈ ‘ਚ ਸ਼ਾਮਿਲ ਹਰ ਇੱਕ ਵਿਅਕਤੀ ਦਾ ਧੰਨਵਾਦ ਕੀਤਾ ਹੈ ਤੇ ਨਾਲ ਹੀ ਕਿਹਾ ਕਿ ਤੁਸੀਂ ਲੋਕ ਆਪਣੀਆਂ ਜਾਨਾਂ ਨੂੰ ਜ਼ੋਖਿਮ ‘ਚ ਪਾ ਕੇ ਦੇਸ਼ ਦੇ ਲੋਕਾਂ ਦੀ ਸੇਵਾ ਕਰ ਰਹੇ ਹੋ, ਇਸ ਲਈ ਤੁਹਾਡਾ ਸਭ ਦਾ ਧੰਨਵਾਦ। ਉਨਾਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਰਗੀ ਜਾਨਲੇਵਾ ਬਿਮਾਰੀ ਨਾਲ ਲੜ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਪੂਰੇ ਦੇਸ਼ ਦੇ ਲੋਕਾਂ ਨਾਲ ਮਿਲ ਕੇ ਕੋਰੋਨਾ ਦਾ ਟਾਕਰਾ ਕਰ ਰਹੇ ਹਨ। ਇਸ ਲਈ ਸਾਰੇ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਕੋਰੋਨਾ ਖਿਲਾਫ ਲੜਾਈ ਵਿੱਚ ਦੇਸ਼ ਦਾ ਸਾਥ ਦੇਣ ਤੇ ਆਪਣੇ ਘਰਾਂ ਅੰਦਰ ਹੀ ਰਹਿ ਕੇ ਇਸ ਲੜਾਈ ‘ਚ ਯੋਗਦਾਨ ਦਓ।

Share this Article
Leave a comment