ਸੂਬੇ ‘ਚ ਕੋਰੋਨਾ ਦਾ ਕਹਿਰ ਜਾਰੀ, ਜਲੰਧਰ ‘ਚ 166 ਅਤੇ ਫਿਰੋਜ਼ਪੁਰ ‘ਚ 28 ਹੋਰ ਨਵੇਂ ਪਾਜ਼ੀਟਿਵ ਮਾਮਲੇ

TeamGlobalPunjab
2 Min Read

ਜਲੰਧਰ : ਜਲੰਧਰ ‘ਚ ਦਿਨ ਪ੍ਰਤੀ ਦਿਨ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਸ਼ਹਿਰ ‘ਚ ਦੁਪਿਹਰ ਤੋਂ ਪਹਿਲਾਂ ਕੋਰੋਨਾ ਦੇ 101 ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਦੁਪਿਹਰ ਤੋਂ ਬਾਅਦ ਸ਼ਹਿਰ ‘ਚ 65 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।  ਇਸ ਨਾਲ ਅੱਜ ਹੁਣ ਤੱਕ 166 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੀ ਅੱਜ 28 ਹੋਰ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਨ੍ਹਾਂ ਮਰੀਜ਼ਾਂ ‘ਚ ਥਾਣਾ ਮਕਰਵੂ ਦੇ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ 701 ਹੋ ਗਈ ਹੈ । ਸਿਹਤ ਵਿਭਾਗ ਵੱਲੋਂ ਉਕਤ ਪੀੜਤ ਮਰੀਜ਼ਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਜ਼ਿਲ੍ਹੇ ‘ਚ ਹੁਣ 357 ਮਾਮਲੇ ਸਰਗਰਮ ਹਨ ਅਤੇ 10 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

ਸੂਬੇ ‘ਚ ਇਹ ਅੰਕੜਾ 25 ਹਜ਼ਾਰ ਤੋਂ ਪਾਰ ਚਲਾ ਗਿਆ ਹੈ। 16997 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਅਤੇ 640 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਸੂਬੇ ‘ਚ ਅਜੇ ਵੀ 8285 ਮਾਮਲੇ ਸਰਗਰਮ ਹਨ ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

Share this Article
Leave a comment