ਸੂਬੇ ‘ਚ ਕੋਰੋਨਾ ਦਾ ਕਹਿਰ ਜਾਰੀ, ਸੰਗਰੂਰ ਜ਼ਿਲ੍ਹੇ ਦੇ ਇੱਕ ਹੋਰ ਮਰੀਜ਼ ਨੇ ਤੋੜਿਆ ਦਮ

TeamGlobalPunjab
1 Min Read

ਸੰਗਰੂਰ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਅੱਜ ਤੜਕਸਾਰ ਜ਼ਿਲ੍ਹਾ ਸੰਗਰੂਰ ‘ਚ 59 ਸਾਲਾ ਕੋਰੋਨਾ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ। ਦੱਸ ਦਈਏ ਕਿ ਜ਼ਿਲ੍ਹੇ ‘ਚ ਕੋਰੋਨਾ ਨਾਲ ਇਹ 17ਵੀਂ ਮੌਤ ਹੈ।

ਮਿਲੀ ਜਾਣਕਾਰੀ ਅਨੁਸਾਰ ਅਹਿਮਦਗੜ੍ਹ ਬਲਾਕ ਨਾਲ ਸੰਬੰਧਿਤ ਮ੍ਰਿਤਕ ਪ੍ਰਦੀਪ ਕੁਮਾਰ (59) ਸ਼ੂਗਰ ਸਮੇਤ ਹੋਰ ਕਈ ਬਿਮਾਰੀਆਂ ਨਾਲ ਪੀੜਤ ਸੀ। ਬੀਤੀ 1 ਜੁਲਾਈ ਨੂੰ ਮ੍ਰਿਤਕ ਪ੍ਰਦੀਪ ਸਿੰਘ ਨੂੰ ਓਸਵਾਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਮਹਾਮਾਰੀ ਕਾਰਨ ਸਥਿਤੀ ਹੋਰ ਗੰਭੀਰ ਬਣਦੀ ਜਾ ਰਹੀ ਹੈ। ਜਿਸ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 6975 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦ ਕਿ 178 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ ਹੈ। ਇਨ੍ਹਾਂ ‘ਚੋਂ 4934 ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ‘ਚ ਅਜੇ ਵੀ ਕੋਰੋਨਾ ਦੇ 1864 ਮਾਮਲੇ ਸਰਗਰਮ ਹਨ।

Share this Article
Leave a comment