ਅਮਰੀਕਾ ‘ਚ ਕੋਰੋਨਾ ਦਾ ਕਹਿਰ ਜਾਰੀ, ਸੰਕਰਮਿਤ ਮਰੀਜ਼ਾਂ ਦਾ ਅੰਕੜਾ 21 ਲੱਖ ਤੋਂ ਪਾਰ

TeamGlobalPunjab
2 Min Read

ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਦਾ ਕਹਿਰ ਪੂਰੀ ਦੁਨੀਆ ‘ਚ ਲਗਾਤਾਰ ਜਾਰੀ ਹੈ। ਅਮਰੀਕਾ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਕੋਰੋਨਾ ਸੰਕਰਮਿਤ ਮਾਮਲਿਆਂ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ ਸਥਾਨ ‘ਤੇ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ‘ਚ ਹੁਣ ਤੱਕ ਕੋਰੋਨਾ ਦੇ 21 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਅਮਰੀਕਾ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11,6,135 ਹੋ ਗਈ ਹੈ। 8 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

ਅਮਰੀਕਾ ਦੀ ਨਿਊਯਾਰਕ ਸਿਟੀ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਨਿਊਯਾਰਕ ‘ਚ ਸਭ ਤੋਂ ਵੱਧ 3,83,944 ਮਾਮਲੇ ਸਾਹਮਣੇ ਆਏ ਹਨ ਅਤੇ 30,825 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਨਿਊਯਾਰਕ ਤੋਂ ਇਲਾਵਾ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਨਿਊਜਰਸੀ ‘ਚ 1 ਲੱਖ 60 ਹਜ਼ਾਰ ਤੋਂ ਵੱਧ ਮਾਮਲੇ ਅਤੇ 12 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇਸ ਤੋਂ ਬਾਅਦ ਕੈਲੀਫਰੋਨੀਆ ‘ਚ 1 ਲੱਖ 50 ਹਜ਼ਾਰ ਤੋਂ ਵੱਧ ਮਾਮਲੇ ਅਤੇ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਲਿਨੋਇਸ ‘ਚ 1 ਲੱਖ 33 ਹਜ਼ਾਰ ਤੋਂ ਵੱਧ ਮਾਮਲੇ ਅਤੇ 6 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੈਸਾਚੁਸੇਟਸ ‘ਚ 1 ਲੱਖ 5 ਹਜ਼ਾਰ ਤੋਂ ਵੱਧ ਮਾਮਲੇ ਅਤੇ 7 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਵਿਸ਼ਵ ਪੱਧਰ ‘ਤੇ ਵੀ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪੂਰੀ ਦੁਨੀਆ ‘ਚ ਹੁਣ ਤੱਕ ਕੋਰੋਨਾ ਦੇ 80 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 4 ਲੱਖ 36 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 46 ਲੱਖ ਤੋੋਂ ਵੱਧ ਲੋਕ ਕੋਰੋਨਾ ‘ਤੇ ਜਿੱਤ ਹਾਸਲ ਕਰ ਚੁੱਕੇ ਹਨ ਅਤੇ 34,63,154 ਕੇਸ ਅਜੇ ਵੀ ਸਰਗਰਮ ਹਨ।

Share this Article
Leave a comment