ਕੋਰੋਨਾ ਸੰਕਟ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵਾਇਰਸ ਦੇ ਟਾਕਰੇ ਲਈ ਭਾਰਤ ਤੋਂ ਮੰਗੀ ਮਦਦ

TeamGlobalPunjab
2 Min Read

ਵਾਸ਼ਿੰਗਟਨ : ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਨੇ ਅਮਰੀਕਾ ਵਿੱਚ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਦੀ ਮੰਗ ਕੀਤੀ ਹੈ। ਇਸ ਦਵਾਈ ਦੀ ਵਰਤੋਂ ਮਲੇਰੀਆ ਵਰਗੀ ਖਤਰਨਾਕ ਬਿਮਾਰੀ ਦੇ ਇਲਾਜ ਵਿੱਚ ਕੀਤੀ ਜਾਂਦੀ ਹੈ। ਦੱਸ ਦਈਏ ਕਿ ਭਾਰਤ ਨੇ ਪਿਛਲੇ ਮਹੀਨੇ ਇਸ ਦਵਾਈ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਸੀ।

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਬੀਤੇ ਸ਼ਨੀਵਾਰ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰ ਅਮਰੀਕਾ ਲਈ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਦੀ ਅਮਰੀਕਾ ਲਈ ਮੰਗ ਕੀਤੀ ਸੀ। ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਇੱਕ ਸੰਮੇਲਨ ਵਿੱਚ ਕਿਹਾ, “ਮੈਂ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਬਹੁਤ ਮਾਤਰਾ ਵਿੱਚ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਬਣਾਈਆਂ ਹਨ। ਭਾਰਤ ਇਸ ‘ਤੇ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਵਾਇਰਸ ਦੇ ਸੰਕਰਮਿਤ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਦੀ ਵਰਤੋਂ ਕਰ ਰਿਹਾ ਹੈ। ਅਮਰੀਕਾ ਨੇ ਇਸ ਤੋਂ ਪਹਿਲਾਂ ਵੀ ਲਗਭਗ 29 ਮਿਲੀਅਨ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਦਾ ਭੰਡਾਰਨ ਕਰ ਚੁੱਕਾ ਹੈ। ਇਸ ਪ੍ਰਸੰਗ ਵਿੱਚ, ਟਰੰਪ ਨੇ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਹਾਈਡ੍ਰੋਕਸਾਈਕਲੋਰੋਕਿਨ ਦੀਆਂ ਹੋਰ ਗੋਲੀਆਂ ਅਮਰੀਕਾ ਨੂੰ ਨਿਰਯਾਤ ਕਰੇ।

ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ ਜਨਰਲ ਆਫ ਫੌਰਨ ਟਰੇਡ (ਡੀਜੀਐਫਟੀ) ਨੇ 25 ਮਾਰਚ ਨੂੰ ਇਸ ਦਵਾਈ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਸੀ।ਹਾਲਾਂਕਿ ਡੀਜੀਐਫਟੀ ਨੇ ਕਿਹਾ ਸੀ ਕਿ ਮਾਨਵਤਾ ਦੇ ਆਧਾਰ ‘ਤੇ ਕੁਝ ਸਥਿਤੀਆਂ ਵਿੱਚ ਇਸ ਦੇ ਨਿਰਯਾਤ ਦੀ ਆਗਿਆ ਦਿੱਤੀ ਜਾ ਸਕਦੀ ਹੈ।

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਦੇ 3 ਲੱਖ 11 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 8400 ਲੋਕਾਂ ਦੀ ਵਾਇਰਸ ਨਾਲ ਮੌਤ ਹੋ ਗਈ ਹੈ। ਅਮਰੀਕਾ ਦਾ ਨਿਊਯਾਰਕ ਸ਼ਹਿਰ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅਗਲੇ ਦੋ ਹਫਤਿਆਂ ਵਿੱਚ ਹੋਰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

- Advertisement -

Share this Article
Leave a comment